Home ਪੰਜਾਬ ਕਾਂਗਰਸ ਦੀਆਂ ਵੱਧ ਸਕਦੀਆਂ ਨੇ ਮੁਸ਼ਕਲਾਂ, ਜਾਖੜ ਨੇ ਹਾਲੇ ਤਕ ਨਹੀਂ ਦਿੱਤਾ...
ਚੰਡੀਗੜ੍ਹ 18 ਅਪ੍ਰੈਲ 2022 : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਕਾਂਗਰਸ ਦੀਆਂ ਮੁਸੀਬਤਾਂ ਵਧਾ ਦਿੱਤੀਆਂ ਹਨ। ਜਾਖੜ ਦੇ ਵਿਵਾਦਿਤ ਬਿਆਨ ‘ਤੇ ਉਨ੍ਹਾਂ ਨੂੰ ਹਾਈਕਮਾਨ ਨੇ ਨੋਟਿਸ ਭੇਜਿਆ ਸੀ। ਜਾਖੜ ਕੋਲੋਂ 7 ਦਿਨ ‘ਚ ਸਪੱਸ਼ਟੀਕਰਨ ਮੰਗਿਆ ਸੀ। ਹਾਲਾਂਕਿ ਹੁਣ ਤੱਕ ਸੁਨੀਲ ਜਾਖੜ ਨੇ ਇਸ ਦਾ ਜਵਾਬ ਨਹੀਂ ਦਿੱਤਾ ਹੈ। ਨੋਟਿਸ ਦੀ ਮਿਆਦ ਅੱਜ ਖ਼ਤਮ ਹੋ ਰਹੀ ਹੈ। ਸੂਤਰਾਂ ਦੇ ਮੁਤਾਬਕ ਜਾਖੜ ਨੋਟਿਸ ਦਾ ਜਵਾਬ ਦੇਣ ਦੇ ਮੂਡ ‘ਚ ਨਹੀਂ ਹੈ। ਅਜਿਹੇ ‘ਚ ਪਾਰਟੀ ਉਨ੍ਹਾਂ ਖਿਲਾਫ ਕਾਰਵਾਈ ਨੂੰ ਲੈ ਕੇ ਫ਼ਸ ਸਕਦੀ ਹੈ। ਜਾਖੜ ‘ਤੇ ਅਨੁਸ਼ਾਸਨਿਕ ਕਾਰਵਾਈ ਨਾਲ ਕਾਂਗਰਸ ‘ਚ ਪਹਿਲਾਂ ਤੋਂ ਚੱਲ ਰਹੀ ਕਲਹ ਅਤੇ ਤੇਜ ਹੋ ਸਕਦੀ ਹੈ।
ਚੌਧਰੀ ਦੇ ਕਹਿਣ ‘ਤੇ ਹੋਇਆ ਸੀ ਜਾਰੀ ਨੋਟਿਸ
ਪੰਜਾਬ ਕਾਂਗਰਸ ਹਰੀਸ਼ ਚੌਧਰੀ ਨੇ ਸੁਨੀਲ ਜਾਖੜ ਖਿਲਾਫ ਸੋਨੀਆ ਗਾਂਧੀ ਨੂੰ ਸ਼ਿਕਾਇਤ ਕੀਤੀ ਸੀ। ਜਿਸ ‘ਚ ਉਨ੍ਹਾਂ ਦੀ ਬਿਆਨਬਾਜ਼ੀ ਅਤੇ ਖਾਸਕਰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖਿਲਾਫ ਗ਼ਲਤ ਸ਼ਬਦਾਬਲੀ ਕਹਿਣ ਦੀ ਗੱਲ ਕੀਤੀ ਸੀ। ਇਸ ਤੋਂ ਇਲਾਵਾ ਚੋਣਾਂ ਦੌਰਾਨ ਉਨ੍ਹਾਂ ਦੇ ਬਿਆਨਾਂ ਦੀ ਵੀ ਸ਼ਿਕਾਇਤ ਕੀਤੀ ਗਈ। ਜਿਸ ਤੋਂ ਬਾਅਦ ਪਾਰਟੀ ਦੇ ਜਨਰਲ ਸਕੱਤਰ ਤਾਰਿਕ ਅਨਵਰ ਨੇ ਕਿਹਾ ਕਿ ਉਨ੍ਹਾਂ ਦੇ ਬਿਆਨਾਂ ਦੀ ਜਾਂਚ ਦੇ ਬਾਅਦ ਜਾਖੜ ਨੂੰ ਨੋਟਿਸ ਦਿੱਤਾ ਗਿਆ ਹੈ। ਹਾਲਾਂਕਿ ਜਾਖੜ ਪਹਿਲਾਂ ਵੀ ਸਫ਼ਾਈ ਦੇ ਚੁੱਕੇ ਹਨ ਕਿ ਉਨ੍ਹਾਂ ਨੇ ਕਿਸੇ ਦੀ ਜਾਤੀ ਨੂੰ ਲੈ ਕੇ ਇਹ ਟਿੱਪਣੀ ਨਹੀਂ ਕੀਤੀ ਸੀ। ਉਨ੍ਹਾਂ ਦੇ ਬਿਆਨ ਨੂੰ ਗ਼ਲਤ ਢੰਗ ਨਾਲ ਪੇਸ਼ ਕੀਤਾ ਗਿਆ ਹੈ।