ਕੇਜਰੀਵਾਲ ਦਿੱਲੀ ਮਾਡਲ ਵੇਚ ਕੇ ਦੇਸ਼ ‘ਤੇ ਕਬਜ਼ਾ ਕਰਨ ਦੀ ਕਰ ਰਿਹਾ ਕੋਸ਼ਿਸ਼ : ਬਾਜਵਾ

0
121
bajwa

ਲੁਧਿਆਣਾ 26 ਅਪ੍ਰੈਲ 2022 : ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਿਸ ਤਰੀਕੇ ਨਾਲ ਨਰਿੰਦਰ ਮੋਦੀ ਵਲੋਂ ਗੁਜਰਾਤ ਮਾਡਲ ਵੇਚ ਕੇ ਸਾਰੇ ਭਾਰਤ ਵਿਚ ਕਬਜ਼ਾ ਕੀਤਾ ਗਿਆ, ਉਸੇ ਤਰੀਕੇ ਨਾਲ ਜਿੱਥੇ ਅਰਵਿੰਦ ਕੇਜਰੀਵਾਲ ਵਲੋਂ ਦਿੱਲੀ ਮਾਡਲ ਵੇਚ ਕੇ ਦੇਸ਼ ‘ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਉੱਥੇ ਹੀ ਕੇਜਰੀਵਾਲ ਵਲੋਂ ਪੰਜਾਬ ਦੇ ਹਿੱਤਾਂ ਦਾ ਘਾਣ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਰ ਸਾਧਨ ਦੀ ਵੀ ਕੇਜਰੀਵਾਲ ਵਲੋਂ ਦੁਰਵਰਤੋਂ ਕੀਤੀ ਜਾ ਰਹੀ ਹੈ, ਜਿਸ ਨੂੰ ਪੰਜਾਬੀ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ।

ਇਸ ਮੌਕੇ ਭਾਰਤ ਭੂਸ਼ਨ ਆਸ਼ੂ ਕਾਰਜਕਾਰੀ ਪ੍ਰਧਾਨ ਪੰਜਾਬ ਪ੍ਰਦੇਸ਼ ਕਾਂਗਰਸ, ਸਾਬਕਾ ਵਿਧਾਇਕ ਸੁਰਿੰਦਰ ਡਾਬਰ, ਸਾਬਕਾ ਵਿਧਾਇਕ ਸੰਜੇ ਤਲਵਾੜ, ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ, ਸਾਬਕਾ ਵਿਧਾਇਕ ਰਕੇਸ਼ ਪਾਂਡੇ, ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਵਿਕਰਮ ਸਿੰਘ ਬਾਜਵਾ, ਮਨਜੀਤ ਸਿੰਘ ਹੰਬੜਾਂ, ਪਰਮਜੀਤ ਸਿੰਘ ਘਵੱਦੀ, ਅਸ਼ਵਨੀ ਸ਼ਰਮਾ ਆਦਿ ਹਾਜ਼ਰ ਸਨ।