ਖਹਿਰਾ ਨੇ CM ਭਗਵੰਤ ਮਾਨ ਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਦਿੱਤੀ ਵੱਡੀ ਚੁਣੌਤੀ

0
91
sukhpal khaira

ਚੰਡੀਗੜ੍ਹ 25 ਅਪ੍ਰੈਲ 2022 : ਪੰਜਾਬ ‘ਚ ਕਣਕ ਦੇ ਝਾੜ ‘ਚ ਗਿਰਾਵਟ ਕਾਰਨ ਸੂਬੇ ਵਿੱਚ ਕਿਸਾਨ ਖੁਦਕੁਸ਼ੀਆਂ ਕਰ ਰਹੇ ਹਨ। ਇਸ ਬਾਰੇ ਭਾਰਤੀ ਕਿਸਾਨ ਯੂਨੀਅਨ ਨੇ ਦਾਅਵਾ ਕੀਤਾ ਕਿ ਸੂਬੇ ‘ਚ ਅਪ੍ਰੈਲ ਮਹੀਨੇ ਵਿੱਚ 14 ਕਿਸਾਨਾਂ ਨੇ ਖੁਦਕੁਸ਼ੀ ਕੀਤੀ ਹੈ। ਇਸ ‘ਤੇ ਆਪਣੀ ਪ੍ਰਤੀਕਿਰਿਆ ਦਿੰਦੇ ਹੋਏ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੇ ਸੀਐੱਮ ਭਗਵੰਤ ਮਾਨ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਚੁਣੌਤੀ ਦਿੱਤੀ ਹੈ।

ਉਨ੍ਹਾਂ ਟਵੀਟ ਕਰਕੇ ਲਿਖਿਆ, ਮੈਂ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੂੰ ਚੁਣੌਤੀ ਦਿੰਦਾ ਹਾਂ ਕਿ ਉਹ ਪਿਛਲੇ ਦੋ ਹਫ਼ਤਿਆਂ ‘ਚ 14ਵੀਂ ਵਾਰ ਪੰਜਾਬ ‘ਚ ਕਿਸਾਨਾਂ ਦੀਆਂ ਖੁਦਕੁਸ਼ੀਆਂ ਨੂੰ ਰੋਕਣ! ਉਨ੍ਹਾਂ ਵਾਅਦਾ ਕੀਤਾ ਸੀ ਕਿ ‘ਆਪ’ ਦੀ ਸਰਕਾਰ ਬਣਦਿਆਂ ਹੀ ਕਿਸਾਨਾਂ ਦੀਆਂ ਖੁਦਕੁਸ਼ੀਆਂ ਖ਼ਤਮ ਹੋ ਜਾਣਗੀਆਂ। ਭਾਰਤੀ ਕਿਸਾਨ ਯੂਨੀਅਨ ਦੀ ਮੰਗ ਅਨੁਸਾਰ ਐਕਸ-ਗ੍ਰੇਸ਼ੀਆ ਗ੍ਰਾਂਟ ਜਾਰੀ ਕੀਤੀ ਜਾਵੇ।