ਮਿੰਟਾਂ ‘ਚ ਹੱਸਦਾ-ਵੱਸਦਾ ਘਰ ਹੋਇਆ ਖ਼ਤਮ, ਗਾ ਨੂੰ ਬਚਾਉਣ ਗਏ ਪਿਓ-ਪੁੱਤ ਦੀ ਕਰੰਟ ਲੱਗਣ ਨਾਲ ਹੋਈ ਮੌਤ

0
100
father and son

ਸੰਗਰੂਰ 5 ਜੁਲਾਈ 2022 : ਸੰਗਰੂਰ ਦੀ ਸ਼ਿਵਮ ਕਲੋਨੀ ਵਿੱਚ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਵਾਪਰੀ ਹੈ। ਘਰ ਵਿੱਚ ਪਿਓ ਤੇ ਪੁੱਤ ਦੀ ਕਰੰਟ ਲੱਗਣ ਕਾਰਨ ਮੌਤ ਹੋ ਗਈ ਹੈ। ਮ੍ਰਿਤਕ ਹੇਮਰਾਜ ਪੰਜਾਬ ਪੁਲਿਸ ਵਿੱਚ ਮੌਜੂਦਾ ਐਸਐਚਓ ਸੀ। ਹੈਰਾਨ ਕਰਨ ਵਾਲੀ ਘਟਨਾ ਨਾਲ ਕੁਝ ਹੀ ਮਿੰਟਾਂ ‘ਚ ਹੱਸਦਾ ਖੇਡਦਾ ਪਰਿਵਾਰ ਉੱਜੜ ਗਿਆ।

ਜਾਣਕਾਰੀ ਮੁਤਾਬਿਕ ਘਰ ‘ਚ ਰੱਖੀ ਗਾਂ ਦੇ ਵੱਛੇ ਨੂੰ ਕਰੰਟ ਲੱਗਿਆ ਤਾਂ ਬਚਾਉਣ ਲਈ ਆਇਆ ਬੇਟਾ ਵੀ ਕਰੰਟ ਦੀ ਲਪੇਟ ਵਿੱਛ ਆ ਗਿਆ। ਇਸ ਦੌਰਾਨ ਪਿਤਾ ਮਹਿਸੂਸ ਹੋਇਆ ਕਿ ਪੁੱਤਰ ਵੱਛੇ ਨੂੰ ਖਿੱਚ ਰਿਹਾ ਹੈ ਪਰ ਉਸ ਨੂੰ ਖਿੱਚਿਆ ਨਹੀਂ ਜਾ ਰਿਹਾ ਸੀ, ਇਸ ਲਈ ਉਸ ਨੇ ਪੁੱਤਰ ਨੂੰ ਫੜ ਲਿਆ ਅਤੇ ਉਹ ਖੁਦ ਵੀ ਕਰੰਟ ਦਾ ਸ਼ਿਕਾਰ ਹੋ ਗਿਆ।

ਹੇਮਰਾਜ ਦੇ ਗੁਆਂਢੀ ਜਸਵਿੰਦਰ ਨੇ ਦੱਸਿਆ ਕਿ ਜਦੋਂ ਉਸ ਦੀ ਪਤਨੀ ਨੇ ਆਪਣੇ ਲੜਕੇ ਅਤੇ ਪਤੀ ਨੂੰ ਕਰੰਟ ਦੀ ਲਪੇਟ ‘ਚ ਦੇਖਿਆ ਤਾਂ ਉਸ ਨੇ ਆਸਪਾਸ ਦੇ ਲੋਕਾਂ ਨੂੰ ਬੁਲਾਇਆ ਪਰ ਜਦੋਂ ਤੱਕ ਅਸੀਂ ਉੱਥੇ ਪਹੁੰਚੇ ਤਾਂ ਕਾਫੀ ਸਮਾਂ ਹੋ ਚੁੱਕਾ ਸੀ, ਅਸੀਂ ਤਾਰਾਂ ਕੱਟ ਕੇ ਉਨ੍ਹਾਂ ਨੂੰ ਹਸਪਤਾਲ ਪਹੁੰਚਾਇਆ, ਉੱਥੇ ਜਾ ਕੇ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਕੁਝ ਸਮਾਂ ਪਹਿਲਾਂ ਇੱਕ ਧੀ ਨੂੰ ਕੈਨੇਡਾ ਭੇਜਿਆ ਗਿਆ ਸੀ ਅਤੇ ਧੀ ਦਾ ਵਿਆਹ ਹੋ ਗਿਆ ਸੀ, ਹੁਣ ਉਹ ਘਰ ਵਿੱਚ ਆਪਣੀ ਪਤਨੀ ਤੇ ਬੇਟੇ ਨਾਲ ਰਹਿ ਰਿਹਾ ਸੀ।

ਇਸ ਦੇ ਨਾਲ ਹੀ ਸਿਵਲ ਹਸਪਤਾਲ ਦੇ ਡਾਕਟਰ ਨੇ ਦੱਸਿਆ ਕਿ ਸਾਨੂੰ ਸਵੇਰੇ 8 ਵਜੇ ਦੇ ਕਰੀਬ 2 ਲਾਸ਼ਾਂ ਮਿਲੀਆਂ ਹਨ, ਜਿਨ੍ਹਾਂ ਦੀ ਮੌਤ ਕਰੰਟ ਲੱਗਣ ਨਾਲ ਦੱਸੀ ਜਾ ਰਹੀ ਹੈ ਅਤੇ ਹੁਣ ਪੋਸਟਮਾਰਟਮ ਕਰਵਾਉਣ ਤੋਂ ਭਾਅਦ ਮੌਤ ਦੇ ਕਾਰਨਾਂ ਬਾਰੇ ਪਤਾ ਲੱਗੇਗਾ।