ਅੰਮ੍ਰਿਤਸਰ ਕੋਰਟ ‘ਚ ਲਾਰੈਂਸ ਬਿਸ਼ਨੋਈ ਦੀ ਪੇਸ਼ੀ, ਪੰਜਾਬ ਪੁਲਿਸ ਨੂੰ ਮਿਲਿਆ 5 ਦਿਨ ਦਾ ਰਿਮਾਂਡ

0
113
Lawrence Bishnoi

ਅੰਮ੍ਰਿਤਸਰ 6 ਜੁਲਾਈ 2022 : ਰਾਣਾ ਕੰਦੋਵਾਲੀਆ ਕਤਲ ਕੇਸ ਵਿੱਚ ਰਿਮਾਂਡ ’ਤੇ ਚੱਲ ਰਹੇ ਗੈਂਗਸਟਰ ਲਾਰੈਂਸ ਬਿਸ਼ਨੋਈ ਤੋਂ ਸੀਆਈਏ ਸਟਾਫ ਖਰੜ ਵਿਖੇ ਪੁੱਛਗਿੱਛ ਕੀਤੀ ਜਾ ਰਹੀ ਹੈ। ਅੱਜ ਪੰਜਾਬ ਪੁਲਿਸ ਨੇ ਭਾਰੀ ਪੁਲਿਸ ਫੋਰਸ ਨਾਲ ਲਾਰੈਂਸ ਬਿਸ਼ਨੋਈ ਨੂੰ ਅੰਮ੍ਰਿਤਸਰ ਦੀ ਅਦਾਲਤ ਵਿੱਚ ਪੇਸ਼ ਕੀਤਾ।

ਅੰਮ੍ਰਿਤਸਰ ਪੁਲਿਸ ਨੇ ਅਦਾਲਤ ਵੱਲੋਂ ਬਿਸ਼ਨੋਈ ਦਾ 5 ਦਿਨਾਂ ਦਾ ਰਿਮਾਂਡ ਹਾਸਲ ਕੀਤਾ ਹੈ, ਜਿਸ ਦੌਰਾਨ ਇਸ ਗੈਂਗਸਟਰ ਤੋਂ ਇਸ ਮਾਮਲੇ ਵਿੱਚ ਪੁੱਛਗਿੱਛ ਕੀਤੀ ਜਾਵੇਗੀ। ਦੱਸ ਦੇਈਏ ਕਿ ਬਿਸ਼ਨੋਈ ਨੂੰ ਰਿਮਾਂਡ ‘ਤੇ ਲੈਣ ਲਈ ਫਾਜ਼ਿਲਕਾ, ਮਲੋਟ ਅਤੇ ਹੁਸ਼ਿਆਰਪੁਰ ਦੀ ਪੁਲਸ ਵੀ ਪਹੁੰਚੀ ਸੀ।