ਚੰਡੀਗੜ੍ਹ 22 ਜੁਲਾਈ 2022 : ਕੇਂਦਰ ਵੱਲੋਂ ਕਿਸਾਨਾਂ ਲਈ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਦੇ ਗਠਨ ਅਤੇ ਹੋਰ ਖੇਤੀ ਮੁੱਦਿਆਂ ਨੂੰ ਲੈ ਕੇ ਹੁਣ ਪੰਜਾਬ ਸਰਕਾਰ ਹਰਕਤ ‘ਚ ਨਜ਼ਰ ਆ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਇਸ ਕਮੇਟੀ ਦਾ ਲਗਾਤਾਰ ਵਿਰੋਧ ਕਰ ਰਹੇ ਹਨ। ਇਸ ਸਬੰਧੀ ਹੁਣ ਸੀਐਮ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੂੰ ਪੱਤਰ ਲਿਖਿਆ ਹੈ।
MSP ਕਮੇਟੀ ‘ਚ ਪੰਜਾਬ ਦੀ ਨੁਮਾਇੰਦਗੀ ਨੂੰ ਲੈਕੇ PM @narendramodi ,HM @AmitShah ਅਤੇ ਖੇਤੀਬਾੜੀ ਮੰਤਰੀ @nstomar ਨੂੰ ਚਿੱਠੀ ਲਿਖ ਮੰਗ ਕੀਤੀ ਕਿ ਕਮੇਟੀ ਵਿੱਚ ਪੰਜਾਬ ਦੀ ਬਣਦੀ ਨੁਮਾਇੰਦਗੀ ਨੂੰ ਯਕੀਨੀ ਬਣਾਇਆ ਜਾਵੇ.
ਪੰਜਾਬ ਦੇ ਕਿਸਾਨਾਂ ਨੇ ਹਰੀ ਕ੍ਰਾਂਤੀ ‘ਚ ਵੱਡਾ ਹਿੱਸਾ ਪਾਇਆ ਹੈ ਅਤੇ ਉਹਨਾਂ ਦੇ ਹੱਕਾਂ ਨੂੰ ਵਿਸਾਰਿਆ ਨਹੀਂ ਜਾ ਸਕਦਾ pic.twitter.com/59GSoWNcVX— Bhagwant Mann (@BhagwantMann) July 22, 2022








