Tuesday, October 27, 2026
Home Breaking news ਕੇਂਦਰ ਵਲੋਂ ਬਣਾਈ ਗਈ MSP ਕਮੇਟੀ ਨੂੰ ਲੈ ਕੇ ਐਕਸ਼ਨ ‘ਚ CM...

ਕੇਂਦਰ ਵਲੋਂ ਬਣਾਈ ਗਈ MSP ਕਮੇਟੀ ਨੂੰ ਲੈ ਕੇ ਐਕਸ਼ਨ ‘ਚ CM ਮਾਨ, PM ਮੋਦੀ ਤੇ ਅਮਿਤ ਸ਼ਾਹ ਨੂੰ ਲਿਖੀ ਚਿੱਠੀ

0
136
CM Mann

ਚੰਡੀਗੜ੍ਹ 22 ਜੁਲਾਈ 2022 : ਕੇਂਦਰ ਵੱਲੋਂ ਕਿਸਾਨਾਂ ਲਈ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਦੇ ਗਠਨ ਅਤੇ ਹੋਰ ਖੇਤੀ ਮੁੱਦਿਆਂ ਨੂੰ ਲੈ ਕੇ ਹੁਣ ਪੰਜਾਬ ਸਰਕਾਰ ਹਰਕਤ ‘ਚ ਨਜ਼ਰ ਆ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਇਸ ਕਮੇਟੀ ਦਾ ਲਗਾਤਾਰ ਵਿਰੋਧ ਕਰ ਰਹੇ ਹਨ। ਇਸ ਸਬੰਧੀ ਹੁਣ ਸੀਐਮ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੂੰ ਪੱਤਰ ਲਿਖਿਆ ਹੈ।

ਸੀਐਮ ਮਾਨ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਟਵੀਟ ਵਿੱਚ ਲਿਖਿਆ, ‘ਐਮਐਸਪੀ ਕਮੇਟੀ ਵਿੱਚ ਪੰਜਾਬ ਦੀ ਨੁਮਾਇੰਦਗੀ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੂੰ ਪੱਤਰ ਲਿਖਿਆ ਅਤੇ ਮੰਗ ਕੀਤੀ ਕਿ ਕਮੇਟੀ ਵਿੱਚ ਪੰਜਾਬ ਦੀ ਨੁਮਾਇੰਦਗੀ ਨੂੰ ਯਕੀਨੀ ਬਣਾਇਆ ਜਾਵੇ। ਪੰਜਾਬ ਦੇ ਕਿਸਾਨਾਂ ਨੇ ਹਰੀ ਕ੍ਰਾਂਤੀ ਵਿੱਚ ਵੱਡੀ ਭੂਮਿਕਾ ਨਿਭਾਈ ਹੈ ਅਤੇ ਉਨ੍ਹਾਂ ਦੇ ਹੱਕਾਂ ਨੂੰ ਭੁਲਾਇਆ ਨਹੀਂ ਜਾ ਸਕਦਾ।