ਸਰਕਾਰੀ ਦੁਕਾਨਾਂ ਰਾਹੀਂ ਹੀ ਹੋਵੇਗੀ ਸ਼ਰਾਬ ਦੀ ਵਿਕਰੀ, ਦਿੱਲੀ ਸਰਕਾਰ ਦਾ ਵੱਡਾ ਵਿਰਦੇਸ਼

0
76
Liquor

ਨਵੀਂ ਦਿੱਲੀ 30 ਜੁਲਾਈ 2022 : ਦਿੱਲੀ ਸਰਕਾਰ ਨੇ ਫਿਲਹਾਲ ਨਵੀਂ ਆਬਕਾਰੀ ਨੀਤੀ ਨੂੰ ਵਾਪਸ ਲੈਂਦਿਆਂ ਸਿਰਫ਼ ਸਰਕਾਰੀ ਦੁਕਾਨਾਂ ਰਾਹੀਂ ਹੀ ਸ਼ਰਾਬ ਦੀ ਵਿਕਰੀ ਕਰਨ ਦਾ ਨਿਰਦੇਸ਼ ਦਿੱਤਾ ਹੈ। ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਭਾਜਪਾ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਭਾਜਪਾ ਗੁਜਰਾਤ ‘ਚ ਨਾਜਾਇਜ਼ ਸ਼ਰਾਬ ਦਾ ਕਾਰੋਬਾਰ ਚਲਾ ਰਹੀ ਹੈ ਅਤੇ ਹੁਣ ਦਿੱਲੀ ‘ਚ ਵੀ ਅਜਿਹਾ ਹੀ ਕਰਨਾ ਚਾਹੁੰਦੀ ਹੈ। ਸਿਸੋਦੀਆ ਕੋਲ ਦਿੱਲੀ ਸਰਕਾਰ ਦਾ ਆਬਕਾਰੀ ਵਿਭਾਗ ਵੀ ਹੈ।

ਸਿਸੋਦੀਆ ਨੇ ਇੱਕ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ਦਿੱਲੀ ਦੇ ਮੁੱਖ ਸਕੱਤਰ ਨੂੰ ਇਹ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤੇ ਗਏ ਹਨ ਕਿ ਸ਼ਰਾਬ ਹੁਣ ਸਿਰਫ਼ ਸਰਕਾਰੀ ਦੁਕਾਨਾਂ ਰਾਹੀਂ ਹੀ ਵੇਚੀ ਜਾਵੇ ਅਤੇ ਇਸ ਮਾਮਲੇ ਵਿੱਚ ਕੋਈ ਹਫੜਾ-ਦਫੜੀ ਨਾ ਹੋਵੇ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਭਾਜਪਾ ਸ਼ਰਾਬ ਦੀਆਂ ਦੁਕਾਨਾਂ ਦੇ ਲਾਇਸੰਸਧਾਰਕਾਂ ਅਤੇ ਆਬਕਾਰੀ ਅਧਿਕਾਰੀਆਂ ਨੂੰ ਧਮਕਾਉਣ ਲਈ ਸੀਬੀਆਈ ਅਤੇ ਈਡੀ ਵਰਗੀਆਂ ਏਜੰਸੀਆਂ ਦੀ ਵਰਤੋਂ ਕਰ ਰਹੀ ਹੈ। ਕਈ ਲਾਇਸੰਸਧਾਰਕਾਂ ਨੇ ਦੁਕਾਨਾਂ ਬੰਦ ਕਰ ਦਿੱਤੀਆਂ ਹਨ ਅਤੇ ਆਬਕਾਰੀ ਅਧਿਕਾਰੀ ਪ੍ਰਚੂਨ ਲਾਇਸੈਂਸਾਂ ਦੀ ਖੁੱਲ੍ਹੀ ਨਿਲਾਮੀ ਸ਼ੁਰੂ ਕਰਨ ਤੋਂ ਡਰ ਗਏ ਹਨ।

ਸਿਸੋਦੀਆ ਨੇ ਦੋਸ਼ ਲਾਇਆ ਕਿ ਉਹ ਸ਼ਰਾਬ ਦੀ ਕਮੀ ਪੈਦਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨਾ ਚਾਹੁੰਦੇ ਹਨ, ਜਿਵੇਂ ਗੁਜਰਾਤ ਵਿੱਚ ਹੋ ਰਿਹਾ ਹੈ, ਪਰ ਦਿੱਲੀ ਸਰਕਾਰ ਅਜਿਹਾ ਨਹੀਂ ਹੋਣ ਦੇਵੇਗੀ। ਨਵੀਂ ਆਬਕਾਰੀ ਨੀਤੀ ਤਹਿਤ ਇਸ ਸਮੇਂ ਦਿੱਲੀ ਵਿੱਚ ਕਰੀਬ 468 ਸ਼ਰਾਬ ਦੀਆਂ ਦੁਕਾਨਾਂ ਚੱਲ ਰਹੀਆਂ ਹਨ। ਇਸ ਨੀਤੀ ਦੀ ਮਿਆਦ 30 ਅਪ੍ਰੈਲ ਤੋਂ ਬਾਅਦ ਦੋ ਵਾਰ ਦੋ-ਦੋ ਮਹੀਨਿਆਂ ਲਈ ਵਧਾਈ ਗਈ ਸੀ। ਇਹ ਮਿਆਦ 31 ਜੁਲਾਈ ਨੂੰ ਖਤਮ ਹੋਵੇਗੀ।