ਮਜੀਠੀਆ ਦੀ ਜਮਾਨਤ ‘ਤੇ ਅੱਜ ਹੋਵੇਗੀ ਸੁਣਵਾਈ, 2 ਜੱਜ ਖੁਦ ਨੂੰ ਕਰ ਚੁੱਕੇ ਨੇ ਅਲੱਗ

0
69
Majithia

ਚੰਡੀਗੜ੍ਹ 22 ਜੁਲਾਈ 2022 : ਡਰੱਗਜ਼ ਮਾਮਲੇ ‘ਚ ਫਸੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਸ਼ੁੱਕਰਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਵੇਗੀ। ਇਸ ਸਮੇਂ ਉਹ ਪਟਿਆਲਾ ਜੇਲ੍ਹ ‘ਚ ਬੰਦ ਹਨ। ਅਜੇ ਤੱਕ ਹਾਈਕੋਰਟ ਦੇ 2 ਜੱਜ ਨਿੱਜੀ ਕਾਰਨਾਂ ਦੇ ਚੱਲਦਿਆਂ ਮਜੀਠੀਆ ਦੀ ਸੁਣਵਾਈ ਵਾਲੇ ਕੇਸ ਤੋਂ ਵੱਖ ਹੋ ਚੁੱਕੇ ਹਨ। ਮੁੱਖ ਜੱਜ ਵੱਲੋਂ ਹੁਣ ਇਹ ਕੇਸ ਨਵੀਂ ਬੈਂਚ ਨੂੰ ਭੇਜਿਆ ਗਿਆ ਹੈ।

ਦਰਅਸਲ ਪਹਿਲਾਂ ਇਸ ਕੇਸ ਨੂੰ ਲੈ ਕੇ ਅਦਾਲਤ ਵੱਲੋਂ ਬਹਿਸ ਪੂਰੀ ਕਰ ਲਈ ਗਈ ਸੀ ਅਤੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਗਿਆ ਸੀ ਪਰ ਜਸਟਿਸ ਮਸੀਹ ਨੇ ਫ਼ੈਸਲਾ ਸੁਣਾਉਣ ਦੀ ਬਜਾਏ ਸੁਣਵਾਈ ਤੋਂ ਹੀ ਇਨਕਾਰ ਕਰ ਦਿੱਤਾ ਅਤੇ ਕੇਸ ਦੂਜੀ ਅਦਾਲਤ ‘ਚ ਰੈਫ਼ਰ ਕੀਤੇ ਜਾਣ ਦੀ ਗੱਲ ਕਹੀ। ਇਸ ਤੋਂ ਬਾਅਦ ਚੀਫ਼ ਜਸਟਿਸ ਨੇ ਇਸ ਮਾਮਲੇ ਨੂੰ ਜਸਟਿਸ ਅਨੂਪ ਚਿਤਕਾਰਾ ਅਤੇ ਜਸਟਿਸ ਰਾਮਾਚੰਦਰ ਰਾਓ ਦੀ ਅਦਾਲਤ ਨੂੰ ਰੈਫ਼ਰ ਕਰ ਦਿੱਤਾ ਸੀ।

ਫਿਰ ਜਸਟਿਸ ਅਨੂਪ ਚਿਤਕਾਰਾ ਨੇ ਵੀ ਖ਼ੁਦ ਨੂੰ ਇਸ ਮਾਮਲੇ ਤੋਂ ਵੱਖ ਕਰ ਲਿਆ ਹੈ। ਇਕ ਵਾਰ ਫਿਰ ਤੋਂ ਇਹ ਮਾਮਲਾ ਚੀਫ਼ ਜਸਟਿਸ ਕੋਲ ਪੁੱਜਿਆ, ਜਿਸ ਤੋਂ ਬਾਅਦ ਉਨ੍ਹਾਂ ਨੇ ਇਸ ਕੇਸ ਨੂੰ ਇਕ ਨਵੀਂ ਬੈਂਚ ਨੂੰ ਰੈਫ਼ਰ ਕਰ ਦਿੱਤਾ ਹੈ। ਦੱਸਣਯੋਗ ਹੈ ਕਿ ਡਰੱਗਜ਼ ਮਾਮਲੇ ‘ਚ ਦੋਸ਼ੀ ਬਿਕਰਮ ਮਜੀਠੀਆ ਨੇ ਜ਼ਮਾਨਤ ਪਟੀਸ਼ਨ ਲਈ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਹੋਈ ਹੈ।