ਮਜੀਠੀਆ ਦੀਆਂ ਵਧੀਆ ਮੁਸ਼ਕਲਾਂ, ਹਾਈਕੋਰਟ ਕੋਰਟ ਨੇ ਸੁਣਵਾਈ ਤੋਂ ਕੀਤਾ ਇਨਕਾਰ

0
124
majithia

ਚੰਡੀਗੜ੍ਹ 17 ਮਈ 2022 : ਬਹੁ ਕਰੋੜੀ ਡਰਗੱਜ਼ ਮਾਮਲੇ ‘ਚ ਫਸੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਹੁਣ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਗਿਆ ਹੈ। ਇਸ ਤੋਂ ਪਹਿਲਾਂ ਉਨ੍ਹਾਂ ਵੱਲੋਂ ਸੁਪਰੀਮ ਕੋਰਟ ‘ਚ ਇਹ ਕੇਸ ਖਾਰਜ ਕਰਨ ਦੀ ਪਟੀਸ਼ਨ ਪਾਈ ਗਈ ਸੀ ਪਰ ਸੁਪਰੀਮ ਕੋਰਟ ਵੱਲੋਂ ਇਸ ਕੇਸ ਦੀ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਗਿਆ ਸੀ ਅਤੇ ਬਿਕਰਮ ਮਜੀਠੀਆ ਨੂੰ ਹਾਈਕੋਰਟ ਜਾਣ ਲਈ ਕਿਹਾ ਸੀ।

ਇਸ ਤੋਂ ਬਾਅਦ ਹੁਣ ਮਜੀਠੀਆ ਜ਼ਮਾਨਤ ਲੈਣ ਲਈ ਹਾਈਕੋਰਟ ਪਹੁੰਚੇ ਹਨ। ਦੱਸਣਯੋਗ ਹੈ ਕਿ ਇਸ ਸਮੇਂ ਬਿਕਰਮ ਮਜੀਠੀਆ ਜੇਲ੍ਹ ‘ਚ ਬੰਦ ਹਨ ਅਤੇ ਡਰਗੱਜ਼ ਮਾਮਲੇ ‘ਚ ਦੋਸ਼ੀਆਂ ਤੋਂ ਪੁੱਛਗਿੱਛ ਦੌਰਾਨ ਮਜੀਠੀਆ ਦਾ ਨਾਂ ਸਾਹਮਣੇ ਆਇਆ ਸੀ।