ਅੰਮ੍ਰਿਤਸਰ 1 ਅਗਸਤ 2022 : ਸਿਕੰਦਰ ਸਿੰਘ ਮਲੂਕਾ, ਬੀਬੀ ਜਗੀਰ ਕੌਰ, ਡਾ: ਦਲਜੀਤ ਸਿੰਘ ਚੀਮਾ, ਜਨਮੇਜਾ ਸਿੰਘ ਸੇਖੋਂ ਤੇ ਹੋਰ ਪਾਰਟੀ ਆਗੂ ਜੇਲ੍ਹ ਤੋਂ ਰਿਹਾਅ ਹੋਣ ਮਗਰੋਂ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਮਿਲਣ ਲਈ ਉਨ੍ਹਾਂ ਦੇ ਘਰ ਪੁੱਜੇ। ਇਹ ਜਾਣਕਾਰੀ ਉਨ੍ਹਾਂ ਨੇ ਆਪਣੇ ਫੇਸਬੁੱਕ ‘ਤੇ ਇਕ ਫੋਟੋ ਸ਼ੇਅਰ ਕਰਕੇ ਦਿੱਤੀ ਹੈ। ਸਿਕੰਦਰ ਸਿੰਘ ਮਲੂਕਾ, ਬੀਬੀ ਜਗੀਰ ਕੌਰ, ਡਾ: ਦਲਜੀਤ ਸਿੰਘ ਚੀਮਾ, ਜਨਮੇਜਾ ਸਿੰਘ ਸੇਖੋਂ ਅਤੇ ਪਾਰਟੀ ਦੇ ਹੋਰ ਆਗੂਆਂ ਦਾ ਬਹੁਤ ਬਹੁਤ ਧੰਨਵਾਦ ਜਿਨ੍ਹਾਂ ਨੇ ਅੱਜ ਆਪਣਾ ਪਿਆਰ ਸਾਂਝਾ ਕਰਨ ਲਈ ਸਮਾਂ ਕੱਢ ਕੇ ਲਿਖਿਆ।
ਦੱਸ ਦੇਈਏ ਕਿ ਡਰੱਗਜ਼ ਮਾਮਲੇ ‘ਚ ਜੇਲ ‘ਚ ਬੰਦ ਬਿਕਰਮ ਮਜੀਠੀਆ 5 ਮਹੀਨਿਆਂ ਬਾਅਦ ਜ਼ਮਾਨਤ ‘ਤੇ ਬਾਹਰ ਆ ਗਏ ਹਨ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਉਸ ਨੂੰ ਜ਼ਮਾਨਤ ਦੇ ਦਿੱਤੀ ਹੈ।