ਮਨੀਸ਼ ਤਿਵਾੜੀ ਨੇ ਅੱਜ ਕੇਂਦਰੀ ਜੇਲ੍ਹ ‘ਚ ਨਵਜੋਤ ਸਿੰਘ ਸਿੱਧੂ ਨਾਲ ਕੀਤੀ ਮੁਲਾਕਾਤ,

0
114
Congress leader Manish Tewari

ਜਲੰਧਰ 24 ਜੂਨ 2022 : ਕਾਂਗਰਸ ਦੇ ਸੀਨੀਅਰ ਆਗੂ ਮਨੀਸ਼ ਤਿਵਾੜੀ ਨੇ ਅੱਜ ਇਥੇ ਕੇਂਦਰੀ ਜੇਲ੍ਹ ‘ਚ ਪਾਰਟੀ ਦੇ ਨੇਤਾ ਨਵਜੋਤ ਸਿੰਘ ਸਿੱਧੂ ਦੇ ਨਾਲ ਮੁਲਾਕਾਤ ਕੀਤੀ। ਇਹ ਮੁਲਾਕਾਤ ਕਰੀਬ ਪੌਣਾ ਘੰਟਾ ਚੱਲੀ। ਇਸ ਉਪਰੰਤ ਜੇਲ੍ਹ ਦੇ ਬਾਹਰ ਆਉਂਦੇ ਹੀ ਮੀਡੀਆ ਨਾਲ ਗੱਲਬਾਤ ਕਰਦਿਆਂ’ ਮਨੀਸ਼ ਤਿਵਾੜੀ ਨੇ ਭਾਵੇਂ ਰਾਜਸੀ ਤੌਰ ‘ਤੇ ਤਾਂ ਕੋਈ ਗੱਲ ਕਰਨ ਤੋਂ ਟਾਲਾ ਹੀ ਵੱਟਿਆ ਪਰ ਉਨ੍ਹਾਂ ਕਿਹਾ ਕਿ ਮੁਸ਼ਕਲ ਕਿਸੇ ਵੀ ਇਨਸਾਨ ‘ਤੇ ਆ ਸਕਦੀ ਹੈ ਤੇ ਮੁਸ਼ਕਲ ਦੀ ਘੜੀ ਆਪਣੇ ਸਾਥੀਆਂ ਦੇ ਨਾਲ ਖੜ੍ਹਨਾ ਹਰੇਕ ਇਨਸਾਨ ਦਾ ਮੁੱਢਲਾ ਫਰਜ਼ ਹੈ।

ਉਨ੍ਹਾਂ ਬੋਲਿਆ ਕਿ ਨਵਜੋਤ ਸਿੰਘ ਸਿੱਧੂ ਉਨ੍ਹਾਂ ਦੇ ਪੁਰਾਣੇ ਸਾਥੀ ਹਨ ਤੇ ਉਹ ਪਾਰਟੀ ਵਿੱਚ ਇਕੱਠੇ ਕੰਮ ਕਰ ਚੁੱਕੇ ਹਨ। ਉਹ ਅੱਜ ਸਿਰਫ ਉਨ੍ਹਾਂ ਦਾ ਹਾਲ ਪੁੱਛਣ ਲਈ ਇਥੇ ਆਏ ਸਨ।

ਇਹ ਦੱਸ ਦਈਏ ਕਿ ਕਾਂਗਰਸ ਆਗੂ ਨਵਜੋਤ ਸਿੰਘ ਸਿੱਧੂ ਦੇ ਖ਼ਿਲਾਫ਼ ਰੋਡਰੇਜ ਮਾਮਲੇ ‘ਚ ਇੱਕ ਸਾਲ ਦੀ ਸਜ਼ਾ ਸੁਣਾਈ ਹੈ। ਇਹ ਮਾਮਲਾ ਲਗਭਗ 3 ਦਹਾਕੇ ਪੁਰਾਣਾ ਹੈ। ਗੱਡੀ ਨੂੰ ਹਟਾਉਣ ਦੇ ਮਾਮਲੇ ਨੂੰ ਲੈ ਕੇ ਨਵਜੋਤ ਸਿੰਘ ਸਿੱਧੂ ਅਤੇ ਉਨ੍ਹਾਂ ਦੇ ਸਾਥੀ ਦੀ ਗੁਰਨਾਮ ਸਿੰਘ ਨਾਲ ਬਹਿਸ ਹੋਈ। ਬਹਿਸ ਦੌਰਾਨ ਗਰਮਾ-ਗਰਮੀ ਹੋ ਗਈ ਅਤੇ ਦੋਵੇਂ ਧਿਰਾਂ ਵਿਚਕਾਰ ਹੱਥੋਪਾਈ ਵੀ ਹੋ ਗਈ।