ਅਕਾਲੀ ਨੇਤਾ ਨਿਰਮਲ ਸਿੰਘ ਕਾਹਲੋਂ ਦੇ ਦੇਹਾਂਤ ‘ਤੇ ਮੁੱਖ ਮੰਤਰੀ ਮਾਨ ਨੇ ਕੀਤਾ ਦੁੱਖ ਦਾ ਪ੍ਰਗਟਾਵਾ

0
89
Nirmal Singh Kahlon

ਚੰਡੀਗੜ੍ਹ 16 ਜੁਲਾਈ 2022 : ਮੁੱਖ ਮੰਤਰੀ ਭਗਵੰਤ ਮਾਨ ਨੇ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਨਿਰਮਲ ਸਿੰਘ ਕਾਹਲੋਂ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਟਵੀਟ ਕਰਕੇ ਲਿਖਿਆ ਕਿ ਮੈਂ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਦੇ ਸਾਬਕਾ ਸਪੀਕਰ ਨਿਰਮਲ ਸਿੰਘ ਕਾਹਲੋਂ ਜੀ ਦੇ ਅਕਾਲ ਚਲਾਣੇ ‘ਤੇ ਦੁੱਖ ਪ੍ਰਗਟ ਕਰਦਾ ਹਾਂ। ਵਾਹਿਗੁਰੂ ਦੇ ਚਰਨਾਂ ਵਿੱਚ ਅਰਦਾਸ। ਗੁਰੂ ਸਾਹਿਬ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।

ਦੱਸ ਦੇਈਏ ਕਿ ਨਿਰਮਲ ਸਿੰਘ ਕਾਹਲੋਂ ਦੇ ਦੇਹਾਂਤ ਨਾਲ ਪੂਰੀ ਸਿਆਸਤ ਵਿੱਚ ਸੋਗ ਦੀ ਲਹਿਰ ਹੈ। ਉਹ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ। ਉਨ੍ਹਾਂ ਦੀ ਮੌਤ ਦੀ ਸੂਚਨਾ ਯੂਥ ਅਕਾਲੀ ਦਲ ਨੇ ਦਿੱਤੀ। ਇੱਕ ਪੋਸਟ ਸਾਂਝੀ ਕਰਦੇ ਹੋਏ ਭਾਰੀ ਹਿਰਦੇ ਨਾਲ ਲਿਖਿਆ ਗਿਆ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਸਰਦਾਰ ਨਿਰਮਲ ਸਿੰਘ ਕਾਹਲੋਂ ਦਾ ਦੇਹਾਂਤ ਹੋ ਗਿਆ ਹੈ। ਉਹ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਸਨ ਅਤੇ ਐਸਕਾਰਟ ਹਸਪਤਾਲ ਵਿੱਚ ਦਾਖਲ ਸਨ। ਪ੍ਰਮਾਤਮਾ ਉਨ੍ਹਾਂ ਦੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।