ਮੱਤੇਵਾੜਾ ਪ੍ਰਾਜੈਕਟ ਹੋਵੇਗਾ ਰੱਦ, CM ਭਗਵੰਤ ਮਾਨ ਦਾ ਵੱਡਾ ਐਲਾਨ

0
109
CM Mann

ਲੁਧਿਆਣਾ 11 ਜੁਲਾਈ 2022 : ਲੁਧਿਆਣਾ ਦੇ ਮੱਤੇਵਾੜਾ ਜੰਗਲਾਂ ’ਤੇ ਚੱਲ ਰਹੇ ਵਿਵਾਦ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੱਡਾ ਫ਼ੈਸਲਾ ਲੈਂਦੇ ਹੋਏ, ਮੱਤੇਵਾੜਾ ਪ੍ਰੋਜੈਕਟ ਰੱਦ ਕਰਨ ਦਾ ਐਲਾਨ ਕੀਤਾ ਹੈ। ਐਤਵਾਰ ਨੂੰ ਇਸ ਦੇ ਵਿਰੋਧ ਵਿਚ ਜ਼ਬਰਦਸਤ ਪ੍ਰਦਰਸ਼ਨ ਹੋਇਆ ਸੀ। ਜਿਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਵਿਚ ਸੰਘਰਸ਼ ਦੀ ਅਗਵਾਈ ਕਰ ਰਹੀ ਸੰਘਰਸ਼ ਪਬਲਿਕ ਐਕਸ਼ਨ ਕਮੇਟੀ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਵਿਚ ਮੱਤੇਵਾੜਾ ਪ੍ਰੋਜੈਕਟ ਨੂੰ ਰੱਦ ਕਰਨ ’ਤੇ ਸਹਿਮਤੀ ਬਣ ਗਈ। ਜਿਸ ਤੋਂ ਬਾਅਦ ਮੁੱਖ ਮੰਤਰੀ ਨੇ ਇਸ ਪ੍ਰੋਜੈਕਟ ਨੂੰ ਰੱਦ ਕਰਨ ਦਾ ਫ਼ੈਸਲਾ ਕੀਤਾ ਹੈ।