ਪਾਕਿਸਤਾਨ 24 ਜੁਲਾਈ 2022 : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਗਾਇਕੀ ਦੇ ਦੇਸ਼ਾਂ-ਵਿਦੇਸ਼ਾਂ ਵਿਚ ਵੱਡੀ ਗਿਣਤੀ ਵਿਚ ਪ੍ਰਸ਼ੰਸਕ ਹਨ। ਬੇਸ਼ੱਕ ਉਹ ਇਸ ਸੰਸਾਰ ਨੂੰ ਅਲਵਿਦਾ ਕਹਿ ਗਿਆ ਹੈ ਪਰ ਉਸ ਦੀ ਸਮਾਧ ’ਤੇ ਜਾ ਕੇ ਮੱਥਾ ਟੇਕਣ ਵਾਲਿਆਂ ਅਤੇ ਗਾਇਕੀ ਨੂੰ ਪਸੰਦ ਕਰਨ ਵਾਲਿਆਂ ਦੀ ਭੀੜ ਅੱਜ ਵੀ ਪਿੰਡ ਵਿਚ ਜੁੜੀ ਰਹਿੰਦੀ ਹੈ। ਪੰਜਾਬੀ ਜੁਬਾਨ ਨੂੰ ਪ੍ਰਫੁੱਲਿਤ ਕਰਨ ਲਈ ਸਿੱਧੂ ਮੂਸੇਵਾਲਾ ਨੂੰ ਮਰਨ ਉਪਰੰਤ ਪਾਕਿਸਤਾਨ ਸਰਕਾਰ ਵੱਲੋਂ ‘ਵਾਰਿਸ ਸ਼ਾਹ’ ਇੰਟਰਨੈਸ਼ਨਲ ਐਵਾਰਡ ਦਿੱਤਾ ਜਾ ਰਿਹਾ ਹੈ।’



