ਮੂਸੇਵਾਲਾ ਦੇ ਮੈਨੇਜਰ ਸ਼ਗਨਪ੍ਰੀਤ ਨੂੰ ਲੱਗਾ ਵੱਡਾ ਝਟਕਾ, ਹਾਈਕੋਰਟ ਨੇ ਜ਼ਮਾਨਤ ਅਰਜ਼ੀ ਕੀਤੀ ਖਾਰਿਜ

0
98
Moosewala

ਚੰਡੀਗੜ੍ਹ 18 ਜੁਲਾਈ 2022 : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮੈਨੇਜਰ ਸ਼ਗਨਪ੍ਰੀਤ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡਾ ਝਟਕਾ ਲੱਗਿਆ ਹੈ । ਹਾਈਕੋਰਟ ਨੇ ਵਿੱਕੀ ਮਿੱਡੂਖੇੜਾ ਕਤਲ ਮਾਮਲੇ ਵਿੱਚ ਸ਼ਗਨਪ੍ਰੀਤ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਨੂੰ ਖਾਰਿਜ ਕਰ ਦਿੱਤਾ ਹੈ । ਹਾਲਾਂਕਿ ਅਦਾਲਤ ਵੱਲੋਂ ਸ਼ਗਨਪ੍ਰੀਤ ਨੂੰ ਸੁਰੱਖਿਆ ਦੇਣ ਦੇ ਹੁਕਮ ਦਿੱਤੇ ਗਏ ਹਨ। ਦੱਸ ਦੇਈਏ ਕਿ ਅਦਾਲਤ ਵੱਲੋਂ ਇਸ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਗਿਆ ਹੈ । ਇਸ ਤੋਂ ਪਹਿਲਾ ਅਦਾਲਤ ਨੇ ਇਸ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਕਿਹਾ ਸੀ ਕਿ ਸ਼ਗਨਪ੍ਰੀਤ ਨੂੰ ਭਾਰਤ ਆ ਕੇ ਇਸ ਮਾਮਲੇ ਦੀ ਜਾਂਚ ਵਿੱਚ ਸ਼ਾਮਲ ਹੋਣਾ ਪਵੇਗਾ।