ਸੰਸਦ ਮੈਂਬਰ ਰਵਨੀਤ ਬਿੱਟੂ ਨੇ ਪੀ.ਐੱਮ ਮੋਦੀ ਨਾਲ ਕੀਤੀ ਗੱਲਬਾਤ, ਪੰਜਾਬ ਦੇ ਕਈ ਮੁੱਦਿਆਂ ‘ਤੇ ਕੀਤੀ ਚਰਚਾ

0
127
Ravneet Singh Bittu

ਨਵੀਂ ਦਿੱਲੀ 4 ਅਪ੍ਰੈਲ 2022 : ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪੀਐਮ ਮੋਦੀ ਨਾਲ ਪੰਜਾਬ ਦੇ ਮੁੱਦਿਆਂ ‘ਤੇ ਚਰਚਾ ਕੀਤੀ।

ਉਨ੍ਹਾਂ ਨੇ ਇਸ ਮੁਲਾਕਾਤ ਦੀ ਤਸਵੀਰ ਟਵਿਟਰ ‘ਤੇ ਸ਼ੇਅਰ ਕੀਤੀ ਹੈ। ਤਸਵੀਰ ‘ਚ ਦੋਵੇਂ ਇੱਕ ਦੂਜੇ ਨਾਲ ਹੱਥ ਮਿਲਾਉਂਦੇ ਹੋਏ ਨਜ਼ਰ ਆ ਰਹੇ ਹਨ।