Home ਪੰਜਾਬ ਪੰਜਾਬ ਵਿਚ ਪਿਛਲੇ ਸਾਲਾਂ ਦੇ ਮੁਕਾਬਲੇ ਕਤਲਾਂ ਦਾ ਰੁਝਾਨ ਘਟਿਆ: ਡੀਜੀਪੀ ਪੰਜਾਬ
ਚੰਡੀਗੜ੍ਹ 11 ਅਪ੍ਰੈਲ 2022 : ਪੰਜਾਬ ਦੇ ਡੀਜੀਪੀ ਵੀ.ਕੇ. ਭਾਵੜਾ ਨੇ ਸੂਬੇ ਵਿਚ ਕਤਲਾਂ ਦੀ ਗਿਣਤੀ ਵਧਣ ਦੇ ਵਿਰੋਧੀ ਧਿਰਾਂ ਦੇ ਦੋਸ਼ਾਂ ਨੂੰ ਖਾਰਜ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਇਸ ਸਾਲ ਹੁਣ ਤੱਕ 158 ਕਤਲ ਹੋਏ ਹਨ ਜਦੋਂਕਿ 2021 ਤੇ 2020 ਵਿਚ ਇਹ ਅੰਕੜਾ ਕ੍ਰਮਵਾਰ 725 ਤੇ 757 ਸੀ।
ਉਨ੍ਹਾਂ ਕਿਹਾ ਕਿ ਪਹਿਲਾਂ ਦੇ ਮੁਕਾਬਲੇ ਇਸ ਸਾਲ ਕਤਲਾਂ ਦੀ ਮਾਸਿਕ ਔਸਤ 50 ਹੈ ਤੇ ਪਹਿਲਾਂ ਇਹ 65 ਤੋਂ 70 ਰਹਿੰਦੀ ਸੀ। ਡੀਜੀਪੀ ਨੇ ਕਿਹਾ, ‘‘ਮੈਂ ਨਹੀਂ ਕਹਿੰਦਾ ਕਿ ਇਹ ਖ਼ੁਸ਼ਗਵਾਰ ਹਾਲਾਤ ਹਨ, ਪਰ ਪਿਛਲੇ ਸਾਲਾਂ ਦੇ ਮੁਕਾਬਲੇ ਇਹ ਅੰਕੜਾ ਘੱਟ ਹੈ। ਸਾਨੂੰ ਇਹ ਅੰਕੜਾ ਹੋਰ ਹੇਠਾਂ ਲਿਆਉਣ ਦੀ ਲੋੜ ਹੈ।’’