ਨਵਜੋਤ ਸਿੱਧੂ ਨੇ CM ਮਾਨ ‘ਤੇ ਸਾਧਿਆ ਨਿਸ਼ਾਨਾ, ਕਿਹਾ ਕੇਜਰੀਵਾਲ ਖ਼ਿਲਾਫ਼ ਬੋਲਣ ਵਾਲਿਆਂ ‘ਤੇ ਕੱਟੇ ਜਾ ਰਹੇ ਨੇ ਪਰਚੇ

0
92
navjot sidhu

ਚੰਡੀਗੜ੍ਹ 21 ਅਪ੍ਰੈਲ 2022 : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਵੱਡਾ ਹਮਲਾ ਕੀਤਾ ਹੈ। ਸਿੱਧੂ ਨੇ ਕਿਹਾ ਕਿ ਭਗਵੰਤ ਮਾਨ ਰਬੜ ਦਾ ਬਣਿਆ ਹੋਇਆ ਗੁੱਡਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕੇਜਰੀਵਾਲ ਖ਼ਿਲਾਫ਼ ਬੋਲਣ ਵਾਲਿਆਂ ‘ਤੇ ਪਰਚੇ ਕੱਟੇ ਜਾ ਰਹੇ ਹਨ।

ਦਰਅਸਲ, ਸਿੱਧੂ ਅੱਜ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਮਿਲਣ ਪੁੱਜੇ ਸਨ। ਕਰੀਬ 17 ਮਿੰਟ ਤੱਕ ਚੱਲੀ ਮੀਟਿੰਗ ਦੌਰਾਨ ਸਿੱਧੂ ਨੇ ਸੂਬੇ ਦੀ ਅਮਨ-ਕਾਨੂੰਨ ਦੀ ਸਥਿਤੀ ਸਮੇਤ ਕਈ ਹੋਰ ਮੁੱਦਿਆਂ ‘ਤੇ ਚਰਚਾ ਕੀਤੀ। ਇਸ ਦੌਰਾਨ ਉਨ੍ਹਾਂ ਨਾਲ ਕਾਂਗਰਸੀ ਆਗੂ ਅਸ਼ਵਨੀ ਸੇਖੜੀ ਅਤੇ ਨਵਤੇਜ ਸਿੰਘ ਚੀਮਾ ਸਮੇਤ ਕਈ ਹੋਰ ਵੀ ਮੌਜੂਦ ਸਨ। ਮੀਟਿੰਗ ਤੋਂ ਬਾਅਦ ਸਿੱਧੂ ਨੇ ਮੀਡੀਆ ਨੂੰ ਕਿਹਾ ਕਿ ‘ਆਪ’ ਨੇ ਸੱਤਾ ਹਾਸਲ ਕਰਨ ਲਈ ਪੰਜਾਬ ਦੇ ਲੋਕਾਂ ਨੂੰ ਝੂਠੇ ਸੁਪਨੇ ਦਿਖਾਏ। ਸਰਕਾਰ ਚਲਾਉਣਾ ਤੁਹਾਡਾ ਕੰਮ ਨਹੀਂ ਹੈ।

ਸੂਬੇ ਦੀ ਕਾਨੂੰਨ ਵਿਵਸਥਾ ‘ਤੇ ਬੋਲਦਿਆਂ ਸਿੱਧੂ ਨੇ ਕਿਹਾ ਕਿ ਪੰਜਾਬ ‘ਚ ਜਾਨ-ਮਾਲ ਸੁਰੱਖਿਅਤ ਨਹੀਂ ਹੈ। ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਨਾਲ ਢਹਿ ਚੁੱਕੀ ਹੈ। ਪੰਜਾਬ ਵਿੱਚ ਦਿੱਲੀ ਮਾਡਲ ਨਹੀਂ ਚੱਲੇਗਾ। ਪੰਜਾਬ ਪੁਲਿਸ ਨੂੰ ਆਪਣੇ ਸਿਆਸੀ ਹਿੱਤਾਂ ਲਈ ਵਰਤਿਆ ਜਾ ਰਿਹਾ ਹੈ।