ਨਵੇਂ ਵਿਧਾਇਕਾਂ ਨੂੰ ਜਾਰੀ ਹੋਏ ਨਵੇਂ ਫਲੈਟ, ਪ੍ਰਕਾਸ਼ ਸਿੰਘ ਬਾਦਲ ਨੂੰ ਫਲੈਟ ਖ਼ਾਲੀ ਕਰਨ ਦੇ ਦਿੱਤੇ ਨਿਰਦੇਸ਼

0
104
flats

ਚੰਡੀਗੜ੍ਹ 27 ਅਪ੍ਰੈਲ 2022 : ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਸਰਕਾਰੀ ਫਲੈਟ ਖਾਲੀ ਕਰਨ ਦੇ ਨਿਰਦੇਸ਼ ਦੇ ਦਿੱਤੇ ਗਏ ਹਨ। ਵਿਧਾਨ ਸਭਾ ਦੇ ਸੂਤਰਾਂ ਅਨੁਸਾਰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਕੋਲ ਜਿਹੜਾ ਫਲੈਟ ਸੀ ਉਸ ਨੂੰ ਹੁਣ ਪੰਜਾਬ ਵਿਧਾਨ ਸਭਾ ਦੇ ਸਪੀਕਰ ਵਲੋਂ ਖਾਲੀ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ ਅਤੇ ਇਹ ਫਲੈਟ ਪ੍ਰਕਾਸ਼ ਸਿੰਘ ਬਾਦਲ ਨੂੰ ਹੀ ਹਰਾਉਣ ਵਾਲੇ ਮਰਹੂਮ ਆਗੂ ਜਥੇਦਾਰ ਜਗਦੇਵ ਸਿੰਘ ਖੁੱਡੀਆਂ ਦੇ ਪੁੱਤਰ ਵਿਧਾਇਕ ਗੁਰਮੀਤ ਸਿੰਘ ਖੁੱਡੀਆਂ ਨੂੰ ਅਲਾਟ ਕਰ ਦਿੱਤਾ ਗਿਆ ਹੈ ।

ਦੂਜੇ ਪਾਸੇ ਡਰੱਗ ਮਾਮਲਿਆਂ ‘ਚ ਬੁਰੀ ਤਰ੍ਹਾਂ ਫਸੇ ਬਿਕਰਮ ਸਿੰਘ ਮਜੀਠੀਆ ਦਾ ਫਲੈਟ ਨੰਬਰ 39 ਨੂੰ ਵੀ ਖਾਲੀ ਕਰਨ ਦੇ ਹੁਕਮ ਦਿੱਤੇ ਗਏ ਹਨ | ਬਿਕਰਮ ਸਿੰਘ ਮਜੀਠੀਆ ਵਾਲਾ ਏ. 39 ਨੰਬਰ ਫਲੈਟ ਹੁਣ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਹਰਾਉਣ ਵਾਲੇ ਡਾ. ਚਰਨਜੀਤ ਸਿੰਘ ਨੂੰ ਦੇ ਦਿੱਤਾ ਗਿਆ ਹੈ |