Wednesday, October 28, 2026
Home ਦੇਸ਼ ਡਾ. ਭੀਮ ਰਾਓ ਅੰਬੇਡਕਰ ਦੀ ਜਯੰਤੀ ਮੌਕੇ ਕੇਜਰੀਵਾਲ ਨੇ ਦਿੱਲੀ ਦੇ ਸਕੂਲਾਂ...

ਡਾ. ਭੀਮ ਰਾਓ ਅੰਬੇਡਕਰ ਦੀ ਜਯੰਤੀ ਮੌਕੇ ਕੇਜਰੀਵਾਲ ਨੇ ਦਿੱਲੀ ਦੇ ਸਕੂਲਾਂ ਲਈ ਕੀਤਾ ਵੱਡਾ ਐਲਾਨ

0
118
Kejriwal

ਨਵੀਂ ਦਿੱਲੀ 14 ਅਪ੍ਰੈਲ 2022 : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀਰਵਾਰ ਨੂੰ ਕਿਹਾ ਕਿ ਦਿੱਲੀ ਸਰਕਾਰ ਦਾ “ਵਿਸ਼ੇਸ਼ ਸਕੂਲ ਆਫ਼ ਐਕਸੀਲੈਂਸ” ਹੁਣ “ਡਾ. ਭੀਮ ਰਾਓ ਅੰਬੇਡਕਰ ਸਕੂਲ ਆਫ਼ ਸਪੈਸ਼ਲਾਈਜ਼ਡ ਐਕਸੀਲੈਂਸ” ਵਜੋਂ ਜਾਣਿਆ ਜਾਵੇਗਾ। ਭੀਮ ਰਾਓ ਅੰਬੇਡਕਰ ਜਯੰਤੀ ਦੇ ਮੌਕੇ ‘ਤੇ ਅਜਿਹਾ ਹੀ ਇਕ ਸਕੂਲ ਸ਼ੁਰੂ ਕਰਨ ਦੇ ਪ੍ਰੋਗਰਾਮ ਦੌਰਾਨ ਕੇਜਰੀਵਾਲ ਨੇ ਇਹ ਗੱਲ ਕਹੀ।

ਕੇਜਰੀਵਾਲ ਨੇ ਕਿਹਾ, “ਬਾਬਾ ਸਾਹਿਬ ਅੰਬੇਡਕਰ ਨੇ ਸਿੱਖਿਆ ‘ਤੇ ਸਭ ਤੋਂ ਵੱਧ ਜ਼ੋਰ ਦਿੱਤਾ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਦਾ ਸਾਡੇ ਸਕੂਲਾਂ ਦਾ ਨਾਂ ਉਨ੍ਹਾਂ ਦੇ ਨਾਂ ‘ਤੇ ਰੱਖਣ ਨਾਲੋਂ ਬਿਹਤਰ ਤਰੀਕਾ ਕੀ ਹੈ। ਸਕੂਲਾਂ ਦੇ ਨਾਮ ਬਦਲਣ ਦਾ ਫੈਸਲਾ ਸਰਕਾਰ ਨੇ ਮੰਗਲਵਾਰ ਨੂੰ ਹੋਈ ਰਾਜ ਨਾਮਕਰਨ ਅਥਾਰਟੀ ਦੀ ਮੀਟਿੰਗ ਦੌਰਾਨ ਲਿਆ। ਸ਼ਹਿਰ ‘ਚ ਅਜਿਹੇ 31 ਸਕੂਲ ਹਨ, ਜਿਨ੍ਹਾਂ ‘ਚੋਂ 30 ਦਾ ਨਾਂ ਡਾ.ਬੀ.ਆਰ. ਅੰਬੇਡਕਰ ਦੇ ਨਾਂ ‘ਤੇ ਰੱਖਿਆ ਜਾਵੇਗਾ, ਜਦਕਿ ਆਰਮਡ ਫੋਰਸਿਜ਼ ਪ੍ਰੈਪਰੇਟਰੀ ਸਕੂਲ ਦਾ ਨਾਂ ਕ੍ਰਾਂਤੀਕਾਰੀ ਭਗਤ ਸਿੰਘ ਦੇ ਨਾਂ ‘ਤੇ ਰੱਖਿਆ ਗਿਆ ਹੈ।