ਉੱਚ ਸੰਸਥਾ ਦੇ ਅਹੁਦੇ ‘ਤੇ ਬੈਠ ਕੇ ਸ਼ਾਂਤੀ ਦੀ ਗੱਲ ਕਰਨੀ ਚਾਹੀਦੀ ਹੈ ਨਾ ਕਿ ਹਥਿਆਰ ਰੱਖਣ ਦੀ : ਅਸ਼ਵਨੀ ਸ਼ਰਮਾ

0
97
sharma

ਚੰਡੀਗੜ੍ਹ 24 ਮਈ 2022 : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਦਿੱਤੇ ਗਏ ਬਿਆਨ ਨਾਲ ਪੰਜਾਬ ਦੀ ਰਾਜਨੀਤੀ ਵਿੱਚ ਤਰਥੱਲੀ ਮੱਚੀ ਹੋਈ ਹੈ। ਗਿਆਨੀ ਹਰਪ੍ਰੀਤ ਸਿੰਘ ਦੇ ਹਰ ਸਿੱਖ ਨੂੰ ਲਾਇਸੰਸੀ ਹਥਿਆਰ ਰੱਖਣ ਦੇ ਬਿਆਨ ‘ਤੇ ਪ੍ਰਤੀਕਿਰਿਆ ਦਿੰਦਿਆਂ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਜਿਸ ਜਥੇਬੰਦੀ ‘ਤੇ ਜਥੇਦਾਰ ਸਾਹਿਬ ਬੈਠੇ ਹਨ, ਉਹ ਸਿੱਖ ਜਗਤ ਲਈ ਨਹੀਂ, ਸਗੋਂ ਸਮੂਹ ਨਾਨਕ! ਨਾਮ ਲੇਵਾ ਸੰਗਤ ਲਈ ਡੂੰਘੀ ਆਸਥਾ ਦਾ ਕੇਂਦਰ ਹੈ। ਇਸ ਉੱਚ ਸੰਸਥਾ ਦੇ ਅਹੁਦੇ ‘ਤੇ ਬੈਠ ਕੇ ਸ਼ਾਂਤੀ ਦੀ ਗੱਲ ਕਰਨੀ ਚਾਹੀਦੀ ਹੈ ਨਾ ਕਿ ਆਧੁਨਿਕ ਹਥਿਆਰ ਰੱਖਣ ਦੀ। ਪੰਜਾਬ ਪਹਿਲਾਂ ਹੀ ਬਹੁਤ ਨੁਕਸਾਨ ਝੱਲ ਚੁੱਕਾ ਹੈ।

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਜਥੇਦਾਰ ਸਾਹਿਬ ਵੱਲੋਂ ਦਿੱਤੇ ਅਜਿਹੇ ਸੰਦੇਸ਼ ਲੋਕਾਂ ਵਿੱਚ ਗਲਤ ਸੰਦੇਸ਼ ਜਾ ਸਕਦੇ ਹਨ। ਸ਼ਰਮਾ ਨੇ ਕਿਹਾ ਕਿ ਸਾਡੇ ਗੁਰੂਆਂ ਨੇ ਹਮੇਸ਼ਾ ਸਰਬੱਤ ਦੇ ਭਲੇ ਦੀ ਕਾਮਨਾ ਕੀਤੀ ਹੈ ਅਤੇ ਸਾਨੂੰ ਗੁਰੂਆਂ ਦੇ ਦਰਸਾਏ ਮਾਰਗ ‘ਤੇ ਚੱਲਣਾ ਚਾਹੀਦਾ ਹੈ।

ਜ਼ਿਕਰਯੋਗ ਹੈ ਕਿ ਬੀਤੇ ਦਿਨ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਬਿਆਨ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਪ੍ਰਤੀਕਿਰਿਆ ਦਿੰਦਿਆਂ ਅਜਿਹੇ ਬਿਆਨ ਨਾ ਦੇਣ ਦੀ ਥਾਂ ਸ਼ਾਂਤੀ ਦੀ ਗੱਲ ਕਰਨ ਬਾਰੇ ਜਥੇਦਾਰ ਨੂੰ ਅਪੀਲ ਕੀਤੀ ਹੈ।