ਗਰੀਬ ਲੋਕਾਂ ਤੋਂ ਛੁਡਵਾਈਆਂ ਗਈਆਂ ਪੰਚਾਇਤੀ ਜ਼ਮੀਨਾਂ, ਵੱਡੇ ਰਸੂਖ਼ ਵਾਲੇ ਲੋਕਾਂ ਨੂੰ ਛੇੜਿਆ ਨਹੀਂ : ਚੰਦੂਮਾਜਰਾ

0
104
chandumajra

ਪਟਿਆਲਾ 16 ਮਈ 2022 : ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਸਰਕਾਰ ਵੱਲੋਂ ਪੰਚਾਇਤੀ ਜ਼ਮੀਨਾਂ ਛੁਡਵਾਉਣ ਲਈ ਕੀਤੀ ਗਈ ਕਾਰਵਾਈ ‘ਤੇ ਸਵਾਲ ਖੜ੍ਹੇ ਕੀਤੇ ਹਨ। ਸੀਨੀਅਰ ਅਕਾਲੀ ਆਗੂ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ਨੇ ਪ੍ਰੈਸ ਕਾਨਫਰੰਸ ਕਰਦਿਆਂ ਕਿਹਾ ਕਿ ਜੋ ਵੀ ਜ਼ਮੀਨਾਂ ਖਾਲੀ ਕਰਵਾਈਆਂ ਗਈਆਂ ਹਨ, ਉਹ ਗਰੀਬ ਲੋਕਾਂ ਤੋਂ ਛੁਡਵਾਈਆਂ ਗਈਆਂ ਹਨ ਜਦਕਿ ਇਸ ਮਾਮਲੇ ‘ਚ ਅਸਰ ਰਸੂਖ਼ ਵਾਲੇ ਲੋਕਾਂ ਨੂੰ ਛੇੜਿਆ ਨਹੀਂ ਗਿਆ।

ਝੋਨੇ ਦਾ ਸੀਜ਼ਨ ਆ ਰਿਹਾ ਹੈ, ਕਿਸਾਨਾਂ ਨੂੰ 12 ਘੰਟੇ ਬਿਜਲੀ ਮਿਲਣੀ ਚਾਹੀਦੀ ਹੈ ਜਦਕਿ ਪੰਜਾਬ ‘ਚ ਬਿਜਲੀ ਸੰਕਟ ਖਤਰਨਾਕ ਸਥਿਤੀ ‘ਤੇ ਪਹੁੰਚ ਗਿਆ ਹੈ। ਚੰਦੂਮਾਜਰਾ ਨੇ ਕਿਹਾ ਕਿ ਅਕਾਲੀ ਦਲ ਕਿਸਾਨਾਂ ਦੇ ਹੱਕ ‘ਚ ਖੜ੍ਹਾ ਹੋਵੇਗਾ, ਲੋੜ ਪਈ ਤਾਂ ਅਕਾਲੀ ਦਲ ਇਸ ਮਾਮਲੇ ‘ਚ ਮੋਰਚਾ ਵੀ ਖੜ੍ਹਾ ਕਰੇਗਾ।ਉਨ੍ਹਾਂ ਨੇ ਕਿਹਾ ਕਿ ਬਿਜਲੀ ਸਪਲਾਈ ਵਿੱਚ ਸਰਕਾਰ ਬੁਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ, ਇੱਥੇ ਰੋਜ਼ਾਨਾ 8 ਤੋਂ 10 ਘੰਟੇ ਤੱਕ ਦੇ ਬਿਜਲੀ ਕੱਟ ਲੱਗ ਰਹੇ ਹਨ।

ਚੰਦੂਮਾਜਰਾ ਨੇ ਕਿਹਾ ਕਿ ਸਰਕਾਰ ਦੀ ਅਸਲੀਅਤ ਸਭ ਦੇ ਸਾਹਮਣੇ ਆ ਰਹੀ ਹੈ, ਜਦੋਂ ਮੁੱਖ ਮੰਤਰੀ ਨੇ ਲੋਕ ਦਰਬਾਰ ਆਯੋਜਿਤ ਕੀਤਾ ਤਾਂ ਕਿਹਾ ਕਿ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਲੋਕਪਾਲ ਲਿਆਉਣਾ ਹੈ ਪਰ ਗੱਲ ਨਹੀਂ ਕੀਤੀ ਜਾ ਰਹੀ।

ਉਨ੍ਹਾਂ ਕਿਸਾਨਾਂ ਨੂੰ 10 ਜੂਨ ਨੂੰ ਹੀ ਝੋਨਾ ਲਾਉਣ ਦੀ ਅਪੀਲ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਕਣਕ ਦੇ ਝਾੜ ਦੇ ਘੱਟਣ ਕਾਰਨ ਮੁਆਵਜ਼ਾ ਲੈਣ ਲਈ ਕੇਂਦਰ ਨੂੰ ਪੱਤਰ ਵੀ ਨਹੀਂ ਲਿਖਿਆ। ਇਸਦੇ ਨਾਲ ਹੀ ਉਨ੍ਹਾਂ ਨੇ ਸਪਸ਼ਟ ਕੀਤਾ