ਪਰਗਟ ਸਿੰਘ ਦਾ CM ਮਾਨ ਨੂੰ ਠੋਕਵਾ ਜਵਾਬ, ਮੇਰੀ ਗੱਡੀ ਵਾਪਿਸ ਲੈਣੀ ਹੈ ਤਾਂ ਬਾਕੀ ਵਿਧਾਇਕਾਂ ਦੀ ਗੱਡੀ ਵਾਪਸ ਲੈਣ ਦੀ ਵੀ ਕਰੋ ਜੁੱਰਤ

0
96
Pargat Singh

ਜਲੰਧਰ 15 ਅਪ੍ਰੈਲ 2022 : ਸਾਬਕਾ ਲੀਡਰਾਂ ਤੋਂ ਗੱਡੀਆਂ ਵਾਪਸ ਲੈਣ ਵਾਲੇ ਮੁੱਖ ਮੰਤਰੀ ਭਗਵੰਤ ਮਾਨ ਦੇ ਬਿਆਨ ‘ਤੇ ਪ੍ਰਗਟ ਸਿੰਘ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਿੱਧਾ ਜਵਾਬ ਦਿੰਦਿਆਂ ਕਿਹਾ ਹੈ ਕਿ ਜੇ ਮੇਰੀ ਗੱਡੀ ਵਾਪਿਸ ਲੈਣੀ ਹੈ ਤਾਂ ਬਾਕੀ 116 ਵਿਧਾਇਕਾਂ ਦੀ ਗੱਡੀ ਵਾਪਿਸ ਲੈਣ ਦੀ ਵੀ ਜੁੱਰਤ ਕਰੋ।

ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ‘ਮੈਂ ਮੁੱਖ ਮੰਤਰੀ ਸ਼੍ਰੀ ਭਗਵੰਤ ਮਾਨ ਜੀ ਦੇ ਮੇਰੀ ਸਰਕਾਰੀ ਗੱਡੀ ਨੂੰ ਵਾਪਸ ਲੈਣ ਦੇ ਫੈਸਲੇ ਦਾ ਸਵਾਗਤ ਕਰਦਾ ਹਾਂ। ਮੈਂ ਉਨ੍ਹਾਂ ਨੂੰ ਯਾਦ ਦਿਵਾਉਣਾ ਚਾਹੁੰਦਾ ਹਾਂ ਕਿ ਇਹ ਸਰਕਾਰੀ ਗੱਡੀ ਮੈਨੂੰ ਬਤੌਰ ਵਿਧਾਇਕ ਮਿਲੀ ਹੈ। ਮੈਨੂੰ ਉਮੀਦ ਹੈ ਕਿ ਇਹ ਕੋਈ ਬਦਲਾਖੋਰੀ ਦੀ ਭਾਵਨਾ ਵਿਚ ਲਿਆ ਫੈਸਲਾ ਨਹੀਂ ਹੈ ਤੇ ਮੈਂ ਆਸ ਕਰਦਾ ਹਾਂ ਕਿ ਤੁਸੀਂ ਮੇਰੇ ਨਾਲ-ਨਾਲ ਬਾਕੀ 116 ਵਿਧਾਇਕਾਂ ਦੀਆਂ ਸਰਕਾਰੀ ਗੱਡੀਆਂ ਵਾਪਸ ਲੈਣ ਦੀ ਵੀ ਜੁਰੱਤ ਕਰੋਗੇ।’

ਦੱਸ ਦੇਈਏ ਕਿ ਬੀਤੇ ਦਿਨੀਂ ਇਹ ਚਰਚਾ ਹੋ ਰਹੀ ਸੀ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵੱਲੋਂ ਆਪਣੇ ਵਿਧਾਇਕਾਂ ਨੂੰ ਲਗਜ਼ਰੀ ਗੱਡੀਆਂ ਦੇਣ ਦਾ ਐਲਾਨ ਕੀਤਾ ਗਿਆ ਹੈ, ਉਦੋਂ ਤੋਂ ਪੰਜਾਬ ਦੀ ਸਿਆਸਤ ਵਿਚ ਹਲਚਲ ਮਚ ਗਈ ਹੈ। ਹਾਲਾਂਕਿ ਮੁੱਖ ਮੰਤਰੀ ਵੱਲੋਂ ਇਸ ‘ਤੇ ਸਫਾਈ ਦਿੱਤੀ ਗਈ ਹੈ ਕਿ ਮੈਂ ਅਜਿਹਾ ਕੋਈ ਐਲਾਨ ਨਹੀਂ ਕੀਤਾ ਹੈ। ਝੂਠੀਆਂ ਖਬਰਾਂ ਫੈਲਾਈਆਂ ਜਾ ਰਹੀਆਂ ਹਨ। ਸੂਬਾ ਸਰਕਾਰ ਵੱਲੋਂ ਅਜਿਹਾ ਕੋਈ ਫੈਸਲਾ ਨਹੀਂ ਲਿਆ ਗਿਆ ਹੈ। ਜਿਸ ਤੋਂ ਬਾਅਦ ਵਿਰੋਧੀ ਧਿਰਾਂ ਵੱਲੋਂ ਵੀ ਇਸ ‘ਤੇ ਆਪਣੀ ਪ੍ਰਤੀਕਿਰਿਆ ਦਿੱਤੀ ਜਾ ਰਹੀ ਹੈ।