ਸੰਗਰੂਰ ਦੇ ਲੋਕਾਂ ਨੂੰ ਜਲਦ ਮਿਲੇਗਾ ਮੈਡੀਕਲ ਕਾਲਜ, CM ਭਗਵੰਤ ਮਾਨ

0
75
maan

ਚੰਡੀਗੜ੍ਹ 29 ਅਪ੍ਰੈਲ 2022 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਿਹਤ ਮੰਤਰੀ ਵਿਜੈ ਸਿੰਗਲਾ ਤੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਜਿਸ ਵਿਚ ਉਨ੍ਹਾਂ ਕਿਹਾ ਕਿ ਲੋਕਾਂ ਨੂੰ ਚੰਗਾ ਤੇ ਸਸਤਾ ਇਲਾਜ ਦੇਣ ਦੇ ਆਪਣੇ ਵਾਅਦੇ ‘ਤੇ ਤੁਹਾਡੀ ਸਰਕਾਰ ਲਗਾਤਾਰ ਅੱਗੇ ਵੱਧ ਰਹੀ ਹੈ। ਇਸ ਦੌਰਾਨ ਉਨ੍ਹਾਂ ਨੇ ਜ਼ਿਲ੍ਹਾ ਸੰਗਰੂਰ ਦੇ ਲੋਕਾਂ ਲਈ ਵੱਡਾ ਐਲਾਨ ਕੀਤਾ।

CM ਮਾਨ ਨੇ ਕਿਹਾ ਕਿ ਸੰਗਰੂਰ ਦੇ ਲੋਕਾਂ ਨੂੰ ਜਲਦ ਇੱਕ ਮੈਡੀਕਲ ਕਾਲਜ ਮਿਲੇਗਾ ਜਿਸਦਾ ਲਾਭ ਸੰਗਰੂਰ, ਬਰਨਾਲਾ, ਮਾਲੇਰਕੋਟਲਾ ਤੇ ਮਾਨਸਾ ਜ਼ਿਲ੍ਹਿਆਂ ਨੂੰ ਮਿਲੇਗਾ, ਜਿਸਨੂੰ ਲੈਕੇ ਅਫਸਰਾਂ ਨਾਲ ਚਰਚਾ ਕੀਤੀ ।