ਪੈਟਰੋਲ ਤੇ ਡੀਜਲ ਦੀਆਂ ਕੀਮਤਾਂ ‘ਚ ਅੱਜ ਫਿਰ ਹੋਇਆ ਵਾਧਾ, ਜਾਣੋ ਨਵੇਂ ਰੇਟ

0
109
Petrol and diesel

ਚੰਡੀਗੜ੍ਹ 9 ਅਪ੍ਰੈਲ 2022 : ਪੈਟਰੋਲ ਅਤੇ ਡੀਜਲ ਸਣੇ ਰਸੋਈ ਗੈੱਸ ਦੀਆਂ ਕੀਮਤਾਂ ‘ਚ ਲਗਾਤਾਰ ਹੋ ਰਹੇ ਵਾਧੇ ਨਾਲ ਲੋਕ ਕਾਫੀ ਪ੍ਰੇਸ਼ਾਨ ਹਨ ਅਤੇ ਉੱਧਰ ਵੱਧ ਰਹੀ ਮਹਿੰਗਾਈ ਨੇ ਵੀ ਲੋਕਾਂ ਦੀ ਕਮਰ ਤੋੜ ਕੇ ਰੱਖ ਦਿੱਤੀ ਹੈ। ਚੰਡੀਗੜ੍ਹ ‘ਚ ਪਿਛਲੇ ਦਿਨੀਂ ਪੈਟਰੋਲ 94.22 ਰੁਪਏ ਪ੍ਰਤੀ ਲੀਟਰ ਸੀ ਜੋ ਹੁਣ 95.01 ਰੁਪਏ ਅਤੇ ਡੀਜਲ ‘ਚ 81 ਪੈਸੇ ਦਾ ਵਾਧਾ ਹੋਇਆ ਹੈ। ਦੱਸਦਈਏ ਕਿ ਪੰਚਕੂਲਾ ‘ਚ ਡੀਜਲ ਪਿਛਲੇ ਦਿਨ 86.78 ਰੁਪਏ ਸੀ ਜੋ ਅੱਜ ਵੱਧ ਕੇ 87.59 ਰੁਪਏ ਪ੍ਰਤੀ ਲੀਟਰ ਹੈ।

ਇਸ ਤੋਂ ਇਲਾਵਾ ਇੱਕ ਦਿਨ ਪਹਿਲਾਂ ਮੁਹਾਲੀ ਵਿੱਚ ਡੀਜ਼ਲ 84.73 ਰੁਪਏ ਪ੍ਰਤੀ ਲੀਟਰ ਸੀ, ਜੋ ਹੁਣ 85.49 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਕੱਚੇ ਤੇਲ ਦੀਆਂ ਕੀਮਤਾਂ ‘ਚ ਵਾਧੇ ਕਾਰਨ ਦੇਸ਼ ਭਰ ‘ਚ ਪੈਟਰੋਲ, ਡੀਜ਼ਲ ਅਤੇ ਘਰੇਲੂ ਗੈਸ ਦੀਆਂ ਕੀਮਤਾਂ ਅਸਮਾਨ ਨੂੰ ਛੂਹਣ ਲੱਗੀਆਂ ਹਨ। ਜ਼ਿਕਰਯੋਗ ਹੈ ਕਿ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਵਧਦੀਆਂ ਕੀਮਤਾਂ ਨੂੰ ਲੈ ਕੇ ਕਾਂਗਰਸ ਦੀਆਂ ਪੰਜਾਬ ਅਤੇ ਹਰਿਆਣਾ ਇਕਾਈਆਂ ਨੇ ਵੀ ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ ਹੈ।