PM ਮੋਦੀ ਨੇ ਲੰਦਨ ਦੇ ਹਸਪਤਾਲ ‘ਚ ਦਾਖ਼ਲ ਕੈਪਟਨ ਨਾਲ ਕੀਤੀ ਗੱਲ, ਪੁੱਛਿਆ ਹਾਲ-ਚਾਲ

0
86
PM Modi

ਨਵੀਂ ਦਿੱਲੀ 26 ਜੂਨ 2022 : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਗੱਲ ਕੀਤੀ, ਜੋਕਿ ਇਸ ਵੇਲੇ ਲੰਡਨ ਦੇ ਇੱਕ ਹਸਪਤਾਲ ਵਿੱਚ ਭਰਤੀ ਹਨ। ਕੈਪਟਨ ਦੀ ਰੀੜ੍ਹ ਦੀ ਸਫਲ ਸਰਜਰੀ ਹੋਈ ਹੈ। ਪੀ.ਐੱਮ. ਮੋਨੀ ਨੇ ਕੈਪਟਨ ਨਾਲ ਗੱਲ ਕਰਕੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ।

ਮਹਾਰਾਣੀ ਪ੍ਰਨੀਤ ਕੌਰ ਵੀ ਉਨ੍ਹਾਂ ਦੇ ਨਾਲ ਲੰਦਨ ਵਿੱਚ ਮੌਜੂਦ ਹਨ। ਉਨ੍ਹਾਂ ਨੇ ਦੱਸਿਆ ਕਿ ਸਰਜਰੀ ਸਫਲ ਰਹੀ ਤੇ ਕੈਪਟਨ ਨੂੰ ਹਸਪਤਾਲ ਦੇ ਇੱਕ ਨਿੱਜੀ ਕਮਰੇ ਵਿੱਚ ਸ਼ਿਫਟ ਕਰ ਦਿੱਤਾ ਗਿਆ ਹੈ। ਉਨ੍ਹਾਂ ਨੂੰ ਸੋਮਵਾਰ ਨੂੰ ਛੁੱਟੀ ਦੇ ਦਿੱਤੀ ਜਾਵੇਗੀ।

ਦੱਸ ਦੇਈਏ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਿਛਲੇ ਸਾਲ ਕਾਂਗਰਸ ਤੋਂ ਅਸਤੀਫਾ ਦੇ ਦਿੱਤਾ ਸੀ ਤੇ ਲੋਕ ਕਾਂਗਰਸ ਸੰਗਠਨ ਦੇ ਮੁਖੀ ਹਨ। ਉਨ੍ਹਾਂ ਨੇ ਭਾਜਪਾ ਨਾਲ ਮਿਲ ਕੇ ਹਾਲ ਹੀ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਲੜੀਆਂ ਸਨ।