Home ਵਿਦੇਸ਼ ਸ਼੍ਰੀਲੰਕਾ ‘ਚ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਪੁਲਸ ਵਲੋਂ ਕੀਤੀ ਗਈ ਗੋਲੀਬਾਰੀ, 1...
ਕੋਲੰਬੋ 20 ਅਪ੍ਰੈਲ 2022 : ਸ਼੍ਰੀਲੰਕਾ ਦੇ ਦੱਖਣ-ਪੱਛਮੀ ਖੇਤਰ ਰਾਮਾਬੂਕਾਨਾ ਖੇਤਰ ‘ਚ ਮੰਗਲਵਾਰ ਨੂੰ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਪੁਲਸ ਵਲੋਂ ਕੀਤੀ ਗਈ ਗੋਲੀਬਾਰੀ ‘ਚ ਘੱਟੋ-ਘੱਟ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ 12 ਹੋਰ ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਸਥਾਨਕ ਵਸਨੀਕ ਤੇਲ ਦੀਆਂ ਕੀਮਤਾਂ ਵਿੱਚ ਹਾਲ ਹੀ ਵਿੱਚ ਹੋਏ ਵਾਧੇ ਦਾ ਵਿਰੋਧ ਕਰ ਰਹੇ ਸਨ। ਸੋਮਵਾਰ ਨੂੰ ਵੱਡੀ ਗਿਣਤੀ ‘ਚ ਪ੍ਰਦਰਸ਼ਨਕਾਰੀ ਸੜਕਾਂ ਅਤੇ ਜਨਤਕ ਥਾਵਾਂ ‘ਤੇ ਇਕੱਠੇ ਹੋ ਗਏ। ਦੇਰ ਰਾਤ ਤੱਕ ਪ੍ਰਦਰਸ਼ਨ ਜਾਰੀ ਰਿਹਾ।
ਪੁਲਿਸ ਨੇ ਕਿਹਾ ਕਿ ਪ੍ਰਦਰਸ਼ਨਕਾਰੀਆਂ ਨੇ ਰਾਮਬੂਕਾਨਾ ਵਿੱਚ ਇੱਕ ਰੇਲਵੇ ਟਰੈਕ ਨੂੰ ਵੀ ਬੰਦ ਕਰ ਦਿੱਤਾ ਅਤੇ ਪੁਲਿਸ ਕਰਮਚਾਰੀਆਂ ‘ਤੇ ਪਥਰਾਅ ਕੀਤਾ ਜਦੋਂ ਉਨ੍ਹਾਂ ਨੂੰ ਰਸਤਾ ਖਾਲੀ ਕਰਨ ਲਈ ਕਿਹਾ ਗਿਆ। ਪੁਲਿਸ ਦੇ ਬੁਲਾਰੇ ਨਿਹਾਲ ਥਲਾਦੁਵਾ ਨੇ ਨਿਊਜ਼ 1 ਚੈਨਲ ਨੂੰ ਦੱਸਿਆ ਕਿ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਇਲਾਕਾ ਛੱਡਣ ਦੀ ਚੇਤਾਵਨੀ ਜਾਰੀ ਕੀਤੀ, ਪਰ ਪ੍ਰਦਰਸ਼ਨਕਾਰੀਆਂ ਨੇ ਇੱਕ ਤੇਲ ਟੈਂਕਰ ਅਤੇ ਇੱਕ ਥ੍ਰੀ-ਵ੍ਹੀਲਰ ਨੂੰ ਅੱਗ ਲਗਾਉਣ ਦੀ ਕੋਸ਼ਿਸ਼ ਕੀਤੀ, ਜਿਸ ਨਾਲ ਜਾਇਦਾਦ ਨੂੰ ਨੁਕਸਾਨ ਪਹੁੰਚਿਆ।
ਇਸ ਤੋਂ ਬਾਅਦ ਪੁਲਿਸ ਨੇ ਸਥਿਤੀ ‘ਤੇ ਕਾਬੂ ਪਾਉਣ ਲਈ ਗੋਲੀਬਾਰੀ ਕੀਤੀ ਅਤੇ ਇਸ ਤੋਂ ਪਹਿਲਾਂ ਅੱਥਰੂ ਗੈਸ ਦੇ ਗੋਲੇ ਛੱਡੇ ਗਏ। ਇਸ ਕਾਰਵਾਈ ਵਿਚ ਘੱਟੋ-ਘੱਟ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ 12 ਲੋਕ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ, ਜਿੱਥੇ ਚਾਰ ਦੀ ਹਾਲਤ ਗੰਭੀਰ ਬਣੀ ਹੋਈ ਹੈ।