CM ਮਾਨ ਦਾ ਵੱਡਾ ਫੈਸਲਾ, ‘ਸੀਬੀਆਈ ਨੂੰ ਨਹੀਂ ਸੌਂਪੀ ਜਾਵੇਗੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਘਪਲੇ ਦੀ ਜਾਂਚ’

0
115
post matric scholarship

ਚੰਡੀਗੜ੍ਹ 20 ਅਗਸਤ 2022 : ਪੰਜਾਬ ਵਿਚ ਪੋਸਟ ਮੈਟ੍ਰਿਕ ਸਕਾਲਰਸ਼ਿਪ ਘਪਲੇ ਦੀ ਜਾਂਚ ਸੀਬੀਆਈ ਤੋਂ ਕਰਾਉਣ ‘ਤੇ ਸਹਿਮਤੀ ਜਤਾ ਚੁੱਕੀ ਪੰਜਾਬ ਸਰਕਾਰ ਨੇ ਆਪਣਾ ਫੈਸਲਾ ਬਦਲ ਲਿਆ। ਮੁੱਖ ਮੰਤਰੀ ਭਗਵੰਤ ਮਾਨ ਨੇ ਮਾਮਲੇ ਦੀ ਜਾਂਚ ਸੂਬੇ ਦੀਆਂ ਏਜੰਸੀਆਂ ਤੋਂ ਹੀ ਕਰਾਉਣ ਦਾ ਫੈਸਲਾ ਕੀਤਾ ਹੈ। ਵਾਲਮੀਕਿ ਸਮਾਜ ਦੇ ਨੇਤਾਵਾਂ ਨਾਲ ਸੀਐੱਮ ਮਾਨ ਦੀ ਬੈਠਕ ਹੋਈ ਸੀ। ਇਸ ਵਿਚ ਸਮਾਜ ਨੇ ਮੰਗ ਕੀਤੀ ਸੀ ਕਿ ਸਕਾਲਰਸ਼ਿਪ ਮਾਮਲੇ ਦੀ ਜਾਂਚ ਬਾਹਰੀ ਏਜੰਸੀ ਨੂੰ ਨਾ ਦਿੱਤੀ ਜਾਵੇ।

CM ਮਾਨ ਨੇ ਪੰਜਾਬ ਭਵਨ ਵਿਚ ਵਾਲਮੀਕਿ ਸਮਾਜ ਦੇ ਨੇਤਾਵਾਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਇਸ ਘਪਲੇ ਵਿਚ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ ਤੇ ਉਨ੍ਹਾਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੀਆਂ ਏਜੰਸੀਆਂ ਆਪਣੇ ਪੱਧਰ ‘ਤੇ ਸਮਰੱਥ ਹਨ, ਇਸ ਲਈ ਜਾਂਚ ਸੀਬੀਆਈ ਜਾਂ ਕਿਸੇ ਹੋਰ ਕੇਂਦਰੀ ਏਜੰਸੀ ਦੇ ਹੱਥ ਵਿਚ ਦੇਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।