ਵੱਖਰੇ ਤਰੀਕੇ ਨਾਲ ਲੋਕ ਸਿੱਧੂ ਮੂਸੇਵਾਲਾ ਨੂੰ ਕਰ ਰਹੇ ਨੇ ਯਾਦ, ਕੰਧਾਂ ‘ਤੇ ਬਣਨ ਲੱਗੇ ਸਿੱਧੂ ਮੂਸੇਵਾਲੇ ਦੇ ਪੋਸਟਰ

0
102
Sidhu Musewala

ਚੰਡੀਗੜ੍ਹ 1 ਜੁਲਾਈ 2022 : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕਾਰਨ ਪੂਰੇ ਦੇਸ਼ ਵਿੱਚ ਸੋਗ ਦੀ ਲਹਿਰ ਹੈ। 29 ਮਈ ਨੂੰ ਕੁਝ ਲੋਕਾਂ ਨੇ ਸਿੱਧੂ ਮੂਸੇਵਾਲਾ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਗਾਇਕ ਦੀ ਮੌਤ ਨੇ ਉਨ੍ਹਾਂ ਦੇ ਪ੍ਰਸ਼ੰਸਕਾਂ ਸਮੇਤ ਇੰਡਸਟਰੀ ਦੀਆਂ ਸਾਰੀਆਂ ਮਸ਼ਹੂਰ ਹਸਤੀਆਂ ਨੂੰ ਹਿਲਾ ਕੇ ਰੱਖ ਦਿੱਤਾ ਹੈ।

ਸਿੱਧੂ ਮੂਸੇਵਾਲਾ ਚਾਹੇ ਇਸ ਦੁਨੀਆਂ ਵਿੱਚ ਨਹੀਂ ਰਿਹਾ, ਲੇਕਿਨ ਅੱਜ ਵੀ ਫੈਨਜ਼ ਉਨ੍ਹਾਂ ਨੂੰ ਵੱਖ ਵੱਖ ਤਰੀਕੇ ਨਾਲ ਯਾਦ ਕਰਦੇ ਨਜ਼ਰ ਆਉਂਦੇ ਨੇ। ਗਾਇਕ ਦੀ ਮੌਤ ‘ਤੇ ਹਰ ਕੋਈ ਆਪਣਾ ਦੁੱਖ ਪ੍ਰਗਟ ਕਰ ਰਿਹਾ ਹੈ। ਹਾਲ ਹੀ ਵਿਚ ਇੰਟਰਨੈੱਟ ‘ਤੇ ਇਕ ਤਸਵੀਰ ਵਾਇਰਲ ਹੋ ਰਹੀ ਹੈ, ਜਿਸ ਵਿਚ ਦੇਖਿਆ ਜਾ ਸਕਦਾ ਹੈ ਕਿ ਕੰਧ ‘ਤੇ ਲੋਕਾਂ ਨੇ ਸਿੱਧੂ ਮੂਸੇਵਾਲੇ ਦਾ ਪੋਸਟਰ ਬਣਾਇਆ ਹੋਇਆ ਹੈ। ਜਿਸ ਨੂੰ ਸੋਸ਼ਲ ਮੀਡੀਆ ‘ਤੇ ਫੈਨਸ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ।

ਮਸ਼ਹੂਰ ਗਾਇਕ ਮੀਕਾ ਸਿੰਘ ਨੂੰ ਵੀ ਸਿੱਧੂ ਮੂਸੇਵਾਲਾ ਦੀ ਮੌਤ ਦਾ ਗਹਿਰਾ ਸਦਮਾ ਲੱਗਾ ਹੈ। ਰਿਪੋਰਟਾਂ ਮੁਤਾਬਕ ਮੂਸੇਵਾਲਾ ਨੂੰ ਗੈਂਗਸਟਰਾਂ ਤੋਂ ਧਮਕੀਆਂ ਮਿਲੀਆਂ ਸਨ। ਇਸ ਦੇ ਬਾਵਜੂਦ ਪੰਜਾਬ ਸਰਕਾਰ ਨੇ ਇੱਕ ਦਿਨ ਪਹਿਲਾਂ ਅਮਨ-ਕਾਨੂੰਨ ਦਾ ਹਵਾਲਾ ਦਿੰਦਿਆਂ ਮੂਸੇਵਾਲਾ ਸਮੇਤ 424 ਵੀਆਈਪੀਜ਼ ਦੀ ਸੁਰੱਖਿਆ ਵਾਪਸ ਲੈ ਲਈ ਸੀ ਅਤੇ ਅਗਲੇ ਹੀ ਦਿਨ ਕੁਝ ਅਣਪਛਾਤੇ ਵਿਅਕਤੀਆਂ ਨੇ ਸਿੱਧੂ ਮੂਸੇਵਾਲਾ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਸਿੱਧੂ ਮੂਸੇਵਾਲਾ ਦਾ ਚਲੇ ਜਾਣਾ ਸੰਗੀਤ ਜਗਤ ਲਈ ਬਹੁਤ ਵੱਡਾ ਘਾਟਾ ਹੈ।