ਸੈਸ਼ਨ ਦੇ ਆਖਰੀ ਦਿਨ ‘ਚ ਪ੍ਰਧਾਨ ਮੰਤਰੀ ਮੋਦੀ ਤੇ ਸੋਨੀਆ ਗਾਂਧੀ ਹੋਏ ਆਹਮੋ ਸਾਹਮਣੇ, ਦੇਖੋ ਤਸਵੀਰਾਂ

0
107
Sonia Gandhi

ਨਵੀਂ ਦਿੱਲੀ 8 ਅਪ੍ਰੈਲ 2022 : ਬਜਟ ਸੈਸ਼ਨ ਦੇ ਆਖਰੀ ਦਿਨ ਸੰਸਦ ‘ਚੋਂ ਕੁਝ ਅਜਿਹੀਆਂ ਤਸਵੀਰਾਂ ਸਾਹਮਣੇ ਆਈਆਂ, ਜਿਸ ‘ਚ ਇਕ-ਦੂਜੇ ਦੇ ਵਿਰੋਧੀ ਇਕੱਠੇ ਚਾਹ ‘ਤੇ ਚਰਚਾ ਕਰਦੇ ਨਜ਼ਰ ਆਏ। ਇਹ ਮੀਟਿੰਗ ਲੋਕ ਸਭਾ ਸਪੀਕਰ ਓਮ ਬਿਰਲਾ ਦੇ ਦਫ਼ਤਰ ਵਿੱਚ ਹੋਈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਓਮ ਬਿਰਲਾ ਦੇ ਦਫ਼ਤਰ ਵਿੱਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਸਮਾਜਵਾਦੀ ਪਾਰਟੀ ਦੇ ਸਰਪ੍ਰਸਤ ਮੁਲਾਇਮ ਸਿੰਘ ਯਾਦਵ, ਨੈਸ਼ਨਲ ਕਾਨਫਰੰਸ ਦੇ ਆਗੂ ਫਾਰੂਕ ਅਬਦੁੱਲਾ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਰੱਖਿਆ ਮੰਤਰੀ ਰਾਜਨਾਥ ਸਿੰਘ ਵੀ ਮੌਜੂਦ ਸਨ।

ਮੋਦੀ ਨੇ ਬਜਟ ਸੈਸ਼ਨ ਦੀ ਸਮਾਪਤੀ ਤੋਂ ਬਾਅਦ ਵਿਰੋਧੀ ਧਿਰ ਦੇ ਇਨ੍ਹਾਂ ਪ੍ਰਮੁੱਖ ਨੇਤਾਵਾਂ ਨਾਲ ਮੁਲਾਕਾਤ ਕੀਤੀ। ਮੀਟਿੰਗ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ। ਇੱਕ ਤਸਵੀਰ ਵਿੱਚ ਓਮ ਬਿਰਲਾ, ਪੀਐਮ ਮੋਦੀ, ਰਾਜਨਾਥ ਸਿੰਘ, ਮੁਲਾਇਮ ਸਿੰਘ ਅਤੇ ਫਾਰੂਕ ਅਬਦੁੱਲਾ ਇਕੱਠੇ ਗੱਲਬਾਤ ਕਰਦੇ ਨਜ਼ਰ ਆ ਰਹੇ ਹਨ। ਸਾਰੇ ਆਗੂ ਹਲਕੇ-ਫੁਲਕੇ ਨਜ਼ਰ ਆਏ। ਦੂਜੀ ਤਸਵੀਰ ‘ਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਪ੍ਰਧਾਨ ਮੰਤਰੀ ਮੋਦੀ, ਓਮ ਬਿਰਲਾ ਅਤੇ ਰਾਜਨਾਥ ਸਿੰਘ ਨੂੰ ਵਧਾਈ ਦਿੰਦੇ ਨਜ਼ਰ ਆ ਰਹੇ ਹਨ। ਇਨ੍ਹਾਂ ਮੁਲਾਕਾਤਾਂ ਦੀਆਂ ਤਸਵੀਰਾਂ ਲੋਕ ਸਭਾ ਸਪੀਕਰ ਓਮ ਬਿਰਲਾ ਨੇ ਆਪਣੇ ਟਵਿੱਟਰ ਅਕਾਊਂਟ ‘ਤੇ ਸ਼ੇਅਰ ਕੀਤੀਆਂ ਹਨ।