Tuesday, October 27, 2026
Home Uncategorized ਪਨਬੱਸ ਤੇ ਪੀਆਰਟੀਸੀ ਮੁਲਾਜ਼ਮਾਂ ਵੱਲੋਂ ਪੰਜਾਬ ਦੇ ਸਮੂਹ ਬੱਸ ਅੱਡੇ ਕੀਤੇ ਬੰਦ,...

ਪਨਬੱਸ ਤੇ ਪੀਆਰਟੀਸੀ ਮੁਲਾਜ਼ਮਾਂ ਵੱਲੋਂ ਪੰਜਾਬ ਦੇ ਸਮੂਹ ਬੱਸ ਅੱਡੇ ਕੀਤੇ ਬੰਦ, ਜਾਣੋ ਕਾਰਨ

0
132
bus stands

ਚੰਡੀਗੜ੍ਹ 21 ਜੂਨ 2022 : ਤਨਖ਼ਾਹ ਨਾ ਮਿਲਣ ਕਾਰਨ ਪਨਬੱਸ ਤੇ ਪੀਆਰਟੀਸੀ ਦੇ ਮੁਲਾਜ਼ਮਾਂ ਨੇ ਪੰਜਾਬ ਦੇ ਸਮੂਹ ਬੱਸ ਅੱਡੇ ਬੰਦ ਕਰ ਦਿੱਤੇ ਹਨ। ਮੁਲਾਜ਼ਮਾਂ ਨੇ ਆਖਿਆ ਹੈ ਕਿ 23 ਜੂਨ ਦੁਪਹਿਰ ਤੋਂ ਬੱਸਾਂ ਵੀ ਜਾਮ ਕਰ ਦਿੱਤੀਆਂ ਜਾਣਗੀਆਂ।

ਮੁਲਾਜ਼ਮ ਤਨਖਾਹ ਨਾਲ ਮਿਲਣ ਕਾਰਨ ਰੋਸ ਪ੍ਰਦਰਸ਼ਨ ਕਰ ਰਹੇ ਹਨ। ਮਈ ਮਹੀਨੇ ਦੀ ਤਨਖ਼ਾਹ ਜਾਰੀ ਨਾ ਹੋਣ ਕਰਕੇ ਪਨਬਸ ਮੁਲਾਜ਼ਮਾਂ ਵੱਲੋਂ ਮੀਂਹ ਦੀ ਪ੍ਰਵਾਹ ਨਾ ਕਰਦਿਆਂ ਅੰਮ੍ਰਿਤਸਰ ਬੱਸ ਅੱਡਾ 2 ਘੰਟੇ ਲਈ ਜਾਮ ਕਰ ਦਿੱਤਾ ਗਿਆ, ਜਿਸ ਕਰਕੇ ਯਾਤਰੀਆਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਲੁਧਿਆਣਾ ਬੱਸ ਸਟੈਂਡ 2 ਘੰਟੇ ਲਈ ਕੀਤਾ ਬੰਦ ਕੀਤਾ ਗਿਆ। ਕੱਚੇ ਮੁਲਾਜ਼ਮਾਂ ਵੱਲੋਂ 2 ਮਹੀਨੇ ਤੋਂ ਤਨਖਾਹਾਂ ਨਾ ਮਿਲਣ ਦਾ ਵਿਰੋਧ ਕੀਤਾ। ਮੁਲਾਜ਼ਮਾਂ ਨੇ ਕਿਹਾ ਸਰਕਾਰ ਨੇ ਮੰਗਾਂ ਤਾਂ ਕਿ ਪੂਰੀਆਂ ਕਰਨੀਆਂ ਸਨ, ਬਣਦੀਆਂ ਤਨਖਾਹਾਂ ਵੀ ਨਹੀਂ ਦੇ ਪਾ ਰਹੀ।

ਮੁਲਾਜ਼ਮਾਂ ਨੇ ਸਮੇਂ ਸਿਰ ਤਨਖਾਹਾਂ ਨਾ ਮਿਲਣ ਉਤੇ ਸੰਘਰਸ਼ ਤਿੱਖਾ ਕਰਨ ਦੀ ਚੇਤਾਵਨੀ ਦਿੱਤੀ। ਮੁਲਾਜ਼ਮਾਂ ਨੇ ਆਖਿਆ ਕਿ ਮੰਗਾਂ ਪੂਰੀ ਨਾ ਹੋਈਆਂ ਤਾਂ 23 ਜੂਨ ਦੁਪਹਿਰ ਤੋਂ ਬੱਸਾਂ ਵੀ ਜਾਮ ਕਰ ਦਿੱਤੀਆਂ ਜਾਣਗੀਆਂ।