ਪੰਜਾਬ ਦੇ AG ਅਨਮੋਲ ਰਤਨ ਨੇ ਦਿੱਤਾ ਅਸਤੀਫਾ, ਹੁਣ ਵਿਨੋਦ ਘਈ ਹੋਣਗੇ ਪੰਜਾਬ ਦੇ ਨਵੇਂ AG

0
124
Anmol Ratan

ਚੰਡੀਗੜ੍ਹ 26 ਜੁਲਾਈ 2022 : ਪੰਜਾਬ ਦੇ ਅਡੀਸ਼ਨਲ ਜਨਰਲ (ਏਜੀ) ਅਨਮੋਲ ਰਤਨ ਸਿੱਧੂ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਨਿੱਜੀ ਕਾਰਨਾਂ ਕਰਕੇ ਇਹ ਅਸਤੀਫ਼ਾ ਦੇ ਰਹੇ ਹਨ। ਉਨ੍ਹਾਂ ਦੀ ਥਾਂ ‘ਤੇ ਹੁਣ ਵਿਨੋਦ ਘਈ ਪੰਜਾਬ ਦੇ ਨਵੇਂ AG ਹੋਣਗੇ।

ਦੱਸਿਆ ਜਾ ਰਿਹਾ ਹੈ ਸਿੱਧੂ ਨੇ 19 ਜੁਲਾਈ ਨੂੰ ਹੀ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ ਪਰ ਇਸ ਦੀ ਜਾਣਕਾਰੀ ਮੀਡੀਆ ਨੂੰ ਅੱਜ ਦਿੱਤੀ ਗਈ ਹੈ।

ਦੱਸ ਦੇਈਏ ਕਿ ਅਨਮੋਲ ਰਤਨ ਸਿੱਧੂ ਨੂੰ ਆਮ ਆਦਮੀ ਪਾਰਟੀ ਵਾਲੀ ਪੰਜਾਬ ਸਰਕਾਰ ਨੇ ਮਾਰਚ ਵਿੱਚ ਅਡੀਸ਼ਨਲ ਜਨਰਲ ਦੇ ਅਹੁਦੇ ‘ਤੇ ਨਿਯੁਕਤ ਕੀਤਾ ਸੀ।