ਰਾਜਾ ਵੜਿੰਗ ਦੀ ਸੂਬਾ ਵਾਸੀਆਂ ਨੂੰ ਅਪੀਲ, 1 ਵਜੇ ਤੱਕ ਵਪਾਰਕ ਅਦਾਰੇ ਬੰਦ ਰੱਖਣ

0
166
raja

ਚੰਡੀਗੜ੍ਹ8 ਜੂਨ 2022 : ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੂਬਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਭਲਕੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ ਤੇ ਭੋਗ ਮੌਕੇ ਪੁੱਜਣ। ਉਨ੍ਹਾਂ ਆਪਣੇ ਟਵੀਟ ‘ਚ ਕਿਹਾ ਕਿ ਸਾਰੇ ਪੰਜਾਬੀਆਂ ਨੂੰ ਪੰਜਾਬ ਦੇ ਲਾਡਲੇ ਪੁੱਤਰ ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ ਤੇ ਭੋਗ ਸਮਾਗਮ 8 ਜੂਨ ਨੂੰ ਦੁਪਹਿਰ 1 ਵਜੇ ਤੱਕ ਹੋਵੇਗਾ। ਉਨ੍ਹਾਂ ਪੰਜਾਬੀਆਂ ਨੂੰ ਭਲਕੇ ਦੁਪਹਿਰ 1 ਵਜੇ ਤੱਕ ਸਾਰੇ ਵਪਾਰਕ ਅਦਾਰੇ ਬੰਦ ਰੱਖਣ ਦੀ ਅਤੇ ਸਾਰਿਆਂ ਨੂੰ ਮਾਨਸਾ ਵਿਖੇ ਪਹੁੰਚਣ ਦੀ ਅਪੀਲ ਕੀਤੀ ਹੈ।