ਸਪੋਰਟਸ ਡੈਸਕ 2 ਅਗਸਤ 2022 : ਰਾਸ਼ਟਰਮੰਡਲ ਖੇਡਾਂ 2022 ਵਿੱਚ ਭਾਰਤੀ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਜਾਰੀ ਹੈ। ਹਰਜਿੰਦਰ ਕੌਰ ਨੇ ਕੁੱਲ 212 ਕਿਲੋ ਭਾਰ ਚੁੱਕ ਕੇ ਕਾਂਸੀ ਦਾ ਤਮਗਾ ਜਿੱਤਿਆ। ਉਸ ਨੇ ਇਹ ਤਗਮਾ 71 ਕਿਲੋ ਵਰਗ ਵਿੱਚ ਜਿੱਤਿਆ। ਇਸ ਦੇ ਨਾਲ ਹੀ ਰਾਸ਼ਟਰਮੰਡਲ ਖੇਡਾਂ 2022 ਵਿੱਚ ਭਾਰਤ ਦਾ ਇਹ 9ਵਾਂ ਤਮਗਾ ਹੈ।
ਹਰਜਿੰਦਰ ਕੌਰ ਨਾਭਾ ਦੇ ਨੇੜਲੇ ਪਿੰਡ ਮੈਹਸ ਦੀ ਜੰਮਪਲ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਉਸ ਨੂੰ ਕਾਂਸੀ ਤਮਗਾ ਜਿੱਤਣ ਲਈ ਵਧਾਈ ਦਿੱਤੀ।
ਉਨ੍ਹਾਂ ਕਿਹਾ ਕਿ ਹਰਜਿੰਦਰ ਤੁਸੀਂ ਪੰਜਾਬ ਦੀਾਂ ਬੱਚੀਆਂ ਲਈ ਪ੍ਰੇਰਣਾਸਰੋਤ ਬਣੋਗੇ। ਤੁਹਾਡੇ ਮਾਪੇ ਅਤੇ ਕੋਚ ਸਾਹਿਬਾਨ ਨੂੰ ਵੀ ਵਧਾਈਆਂ ਤੇ ਚੰਗੇ ਭਵਿੱਖ ਲਈ ਸ਼ੁਭਕਾਮਨਾਵਾਂ। ਚੱਕਦੇ ਇੰਡੀਆ
ਰਾਸ਼ਟਰਮੰਡਲ ਖੇਡਾਂ ਵਿੱਚ ਨਾਭਾ ਨੇੜਲੇ ਪਿੰਡ ਮੈਹਸ ਦੀ ਜੰਮਪਲ ਹਰਜਿੰਦਰ ਕੌਰ ਵੱਲੋਂ ਵੇਟ ਲਿਫਟਿੰਗ ‘ਚ ਕਾਂਸੀ ਦਾ ਤਮਗਾ ਜਿੱਤਣ ‘ਤੇ ਵਧਾਈਆਂ…
ਹਰਜਿੰਦਰ ਤੁਸੀਂ ਪੰਜਾਬ ਦੀਆਂ ਬੱਚੀਆਂ ਲਈ ਪ੍ਰੇਰਣਾਸਰੋਤ ਬਣੋਗੇ…ਤੁਹਾਡੇ ਮਾਪੇ ਅਤੇ ਕੋਚ ਸਾਹਿਬਾਨ ਨੂੰ ਵੀ ਵਧਾਈਆਂ…ਚੰਗੇ ਭਵਿੱਖ ਲਈ ਸ਼ੁਭਕਾਮਨਾਵਾਂ…
ਚੱਕਦੇ ਇੰਡੀਆ…. pic.twitter.com/qtn3lkgHJ5
— Bhagwant Mann (@BhagwantMann) August 2, 2022
ਹਰਜਿੰਦਰ ਕਲੀਨ ਐਂਡ ਜਰਕ ‘ਚ ਆਪਣੀਆਂ ਕੋਸ਼ਿਸ਼ਾਂ ਪੂਰੀਆਂ ਕਰਕੇ ਚੌਥੇ ਸਥਾਨ ‘ਤੇ ਰਹੀ ਸੀ ਪਰ ਨਾਈਜੀਰੀਆ ਦੀ ਜੋਏ ਕਲੀਨ ਐਂਡ ਜਰਕ ‘ਚ ਆਪਣੀਆਂ ਤਿੰਨੋਂ ਕੋਸ਼ਿਸ਼ਾਂ ‘ਚ ਲਿਫਟ ਨਹੀਂ ਕਰ ਸਕੀ। ਇਸ ਤਰ੍ਹਾਂ ਹਰਜਿੰਦਰ ਨੇ ਕਾਂਸੀ ਦਾ ਤਗਮਾ ਹਾਸਲ ਕੀਤਾ।
ਇਸ ਤੋਂ ਪਹਿਲਾਂ ਸੋਮਵਾਰ ਨੂੰ ਭਾਰਤ ਨੇ ਜੂਡੋ ਵਿੱਚ ਦੋ ਤਮਗੇ ਜਿੱਤੇ ਸਨ। ਸੁਸ਼ੀਲਾ ਦੇਵੀ ਨੇ ਚਾਂਦੀ ਦਾ ਤਗਮਾ ਅਤੇ ਵਿਜੇ ਯਾਦਵ ਨੇ ਕਾਂਸੀ ਦਾ ਤਗਮਾ ਜਿੱਤਿਆ। ਭਾਰਤ ਨੂੰ ਕੁੱਲ ਨੌਂ ਤਮਗਿਆਂ ਵਿੱਚੋਂ ਵੇਟਲਿਫਟਿੰਗ ਵਿੱਚ ਸੱਤ ਤਮਗੇ ਮਿਲੇ ਹਨ।



