ਪੰਜਾਬ-ਹਰਿਆਣਾ ਹਾਈਕੋਰਟ ਨੇ ਕੁਮਾਰ ਵਿਸ਼ਵਾਸ ਦੀ ਗ੍ਰਿਫਤਾਰੀ ‘ਤੇ ਲਗਾਈ ਰੋਕ

0
102
Kumar Vishwas

ਚੰਡੀਗੜ੍ਹ 2 ਮਈ 2022 : ਮਸ਼ਹੂਰ ਕਵੀ ਕੁਮਾਰ ਵਿਸ਼ਵਾਸ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈਕੋਰਟ ਨੇ ਉਸ ਦੀ ਗ੍ਰਿਫਤਾਰੀ ‘ਤੇ ਰੋਕ ਲਗਾ ਦਿੱਤੀ ਹੈ। ਫਿਲਹਾਲ ਕੁਮਾਰ ਨੂੰ ਇਹ ਅੰਤਰਿਮ ਰਾਹਤ ਦਿੱਤੀ ਗਈ ਹੈ । ਹੁਣ ਉਸ ਦੇ ਕੇਸ ਨੂੰ ਖਾਰਜ ਕਰਨ ਦੀ ਪਟੀਸ਼ਨ ‘ਤੇ ਸੁਣਵਾਈ ਜਾਰੀ ਰਹੇਗੀ। ਇਸ ਮਾਮਲੇ ‘ਚ ਪੂਰਾ ਫੈਸਲਾ ਆਉਣਾ ਬਾਕੀ ਹੈ। ਦੱਸਦਈਏ ਕਿ ਕੁਮਾਰ ਵਿਸ਼ਵਾਸ ਖਿਲਾਫ ਰੋਪੜ ‘ਚ ਮਾਮਲਾ ਦਰਜ ਕੀਤਾ ਗਿਆ ਹੈ। ਕੁਮਾਰ ‘ਤੇ ਅਰਵਿੰਦ ਕੇਜਰੀਵਾਲ ਖਿਲਾਫ ਬਿਆਨ ਦੇਣ ਦਾ ਦੋਸ਼ ਹੈ। ਕੁਮਾਰ ਵੱਲੋਂ ਇਸ ਕੇਸ ਨੂੰ ਖਾਰਜ ਕਰਨ ਦੀ ਮੰਗ ਕੀਤੀ ਗਈ ਹੈ।

ਦੱਸਦਈਏ ਕਿ ਇਸ ਮਾਮਲੇ ਮਿਲੇ ‘ਚ ਪੰਜਾਬ ਪੁਲਿਸ ਵੱਲੋਂ ਕੁਮਾਰ ਖ਼ਿਲਾਫ਼ ਰੋਪੜ ਦੇ ਥਾਣਾ ਸਦਰ ਵਿੱਚ ਕੇਸ ਦਰਜ ਕਰ ਲਿਆ ਗਿਆ। ਜਿਸ ਤੋਂ ਬਾਅਦ ਪੁਲਿਸ ਕੁਮਾਰ ਨੂੰ ਸੰਮਨ ਭੇਜਣ ਲਈ ਉਸ ਦੇ ਗਾਜ਼ੀਆਬਾਦ ਘਰ ਪਹੁੰਚੀ । ਜਿਸ ਦੀਆਂ ਤਸਵੀਰਾਂ ਕੁਮਾਰ ਵਿਸ਼ਵਾਸ ਨੇ ਖੁਦ ਟਵੀਟ ਕੀਤੀਆਂ ਸਨ । ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਚਿਤਾਵਨੀ ਦਿੱਤੀ ਕਿ ਉਹ ਕਿਸ ਦੇ ਇਸ਼ਾਰੇ ‘ਤੇ ਇਹ ਸਭ ਕਰ ਰਹੇ ਹਨ, ਉਹ ਮਾਨ ਅਤੇ ਪੰਜਾਬ ਨਾਲ ਧੋਖਾ ਕਰਨਗੇ।