Home Breaking news ਰਾਹੁਲ ਗਾਂਧੀ ਪਹੁੰਚੇ ਮਾਨਸਾ, ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਸਾਂਝਾ ਕੀਤਾ ਦੁੱਖ
ਮਾਨਸਾ 7 ਜੂਨ 2022 : ਕਾਂਗਰਸ ਨੇਤਾ ਰਾਹੁਲ ਗਾਂਧੀ (Congress leader Rahul Gandhi) ਮਾਨਸਾ ਪਹੁੰਚ ਗਏ ਹਨ। ਰਾਹੁਲ ਗਾਂਧੀ ਅੱਜ ਸਿੱਧੂ ਮੂਸੇਵਾਲਾ ਦੇ ਘਰ ਅਫ਼ਸੋਸ ਪ੍ਰਗਟ ਕਰਨ ਲਈ ਪਹੁੰਚੇ ਹਨ । ਇਸ ਦੌਰਾਨ ਉਨ੍ਹਾਂ ਨਾਲ ਪੰਜਾਬ ਦੀ ਕਾਂਗਰਸ ਲੀਡਰਸ਼ਿਪ ਵੀ ਮੌਜੂਦ ਹੈ । ਰਾਹੁਲ ਗਾਂਧੀ ਜਦੋਂ ਚੰਡੀਗੜ੍ਹ ਪਹੁੰਚੇ ਤਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦੀ ਅਗਵਾਈ ਵਿੱਚ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਦੱਸ ਦੇਈਏ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ 29 ਮਈ ਨੂੰ ਜਵਾਹਰਕੇ ਪਿੰਡ ਵਿੱਚ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।