ਰਾਜਾ ਵੜਿੰਗ ਨੇ ਕਿਸਾਨਾਂ ਨੂੰ ਲੈ ਕੇ CM ਭਗਵੰਤ ਮਾਨ ਤੇ ਕੇਜਰੀਵਾਲ ਨੂੰ ਲਿਆ ਲੰਮੇ ਹੱਥੀਂ, ਕਹੀ ਇਹ ਵੱਡੀ ਗੱਲ

0
104
raja waring

ਚੰਡੀਗੜ੍ਹ 25 ਅਪ੍ਰੈਲ 2022 : ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਕਿਸਾਨਾਂ ਦੀਆਂ ਚਿੰਤਾ ਦੂਰ ਕਰਨ ‘ਚ ਫੇਲ ਰਹਿਣ ਦਾ ਦੋਸ਼ ਲਗਾਇਆ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਘੇਰਦੇ ਹੋਏ ਵੜਿੰਗ ਨੇ ਕਿਹਾ ਕਿ ਬੀਤੇ 24 ਦਿਨਾਂ ਦੌਰਾਨ ਦਰਜਨ ਤੋਂ ਜਿਆਦਾ ਕਿਸਾਨ ਖ਼ੁਦਕੁਸ਼ੀ ਕਰ ਚੁੱਕੇ ਹਨ।

ਵੜਿੰਗ ਨੇ ਦਿੱਲੀ ਦੇ ਮੁੱਖ ਮੰਤਰੀ ਨੂੰ ਉਨ੍ਹਾਂ ਦੇ ਬੀਤੇ ਸਾਲ ਅਕਤੂਬਰ ਦੇ ਮਹੀਨੇ ‘ਚ ਕਿਸਾਨਾਂ ਦੇ ਵਫ਼ਦ ਦੇ ਨਾਲ ਕੀਤਾ ਗਿਆ ਵਾਅਦਾ ਦਿਵਾਇਆ ਹੈ। ਜਿਸ ‘ਚ ਉਨ੍ਹਾਂ ਨੇ ਕਿਹਾ ਕਿ ਜੇਕਰ ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੀ ਹੈ ਤਾ 1 ਅਪ੍ਰੈਲ ਤੋਂ ਕੋਈ ਵੀ ਕਿਸਾਨ ਖ਼ੁਦਕੁਸ਼ੀ ਨਹੀਂ ਕਰੇਗਾ, ਜਦਕਿ ਬੀਤੇ 24 ਦਿਨਾਂ ਦੌਰਾਨ 14 ਕਿਸਾਨ ਖ਼ੁਦਕੁਸ਼ੀ ਕਰ ਚੁੱਕੇ ਹਨ।

ਵੜਿੰਗ ਨੇ ਹੈਰਾਨੀ ਜਾਹਿਰ ਕੀਤੀ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੂਬੇ ‘ਚ ਹੋਰ ਨੇਤਾ ਇਸ ਗੰਭੀਰ ਵਿਸ਼ੇ ‘ਤੇ ਚੁਪੀ ਬਣਾਈ ਬੈਠੇ ਹਨ। ਵੜਿੰਗ ਨੇ ਖੁਲਾਸਾ ਕੀਤਾ ਕਿ ਪਿਛਲੇ ਕਾਂਗਰਸ ਸਰਕਾਰ ਨੇ ਕਿਸਾਨਾਂ ਦੇ ਨਾਲ ਦਰਜ ਮੁਆਫੀ ਦਾ ਵਾਅਦਾ ਕੀਤਾ ਸੀ ਅਤੇ ਹਜਾਰਾਂ ਕਿਸਾਨਾਂ ਅਤੇ ਭੂਮੀਹੀਣ ਮਜਦੂਰਾਂ ਦੇ 2 ਲੱਖ ਰੁਪਏ ਤੱਕ ਦੇ 6000 ਕਰੋੜ ਰੁਪਏ ਦੇ ਕਰਜ ਮੁਆਫ ਕੀਤੇ ਗਏ ਸਨ।