ਚੰਡੀਗੜ੍ਹ 4 ਜੁਲਾਈ 2022 : ਡੇਰਾ ਮੁਖੀ ਰਾਮ ਰਹੀਮ ਦੇ ਫਰਜ਼ੀ ਹੋਣ ਦੀ ਪਟੀਸ਼ਨ ‘ਤੇ ਅੱਜ ਪੰਜਾਬ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਈ। ਇਸ ਦੌਰਾਨ ਅਦਾਲਤ ਨੇ ਡੇਰਾ ਪ੍ਰੇਮੀਆਂ ਨੂੰ ਫਟਕਾਰ ਲਗਾਉਂਦੇ ਹੋਏ ਪਟੀਸ਼ਨ ਖਾਰਜ ਕਰ ਦਿੱਤੀ। ਜੱਜ ਨੇ ਕਿਹਾ ਕਿ ਤੁਸੀਂ ਫਿਕਸ਼ਨ ਫਿਲਮ ਦੇਖੀ ਹੈ, ਇਸ ਲਈ ਤੁਸੀਂ ਇਸ ਤਰ੍ਹਾਂ ਦੀ ਗੱਲ ਕਰ ਰਹੇ ਹੋ। ਪੈਰੋਲ ‘ਤੇ ਰਾਮ ਰਹੀਮ ਨੂੰ ਅਗਵਾ ਕਿਵੇਂ ਹੋਇਆ? ਅਦਾਲਤ ਅਜਿਹੇ ਮਾਮਲਿਆਂ ਦੀ ਸੁਣਵਾਈ ਲਈ ਨਹੀਂ ਹੈ। ਇਸ ਦੇ ਨਾਲ ਹੀ ਸੁਣਵਾਈ ਦੌਰਾਨ ਅਦਾਲਤ ਨੇ ਕਥਿਤ ਡੇਰਾ ਪ੍ਰੇਮੀਆਂ ਨੂੰ ਫਟਕਾਰ ਲਗਾਈ ਅਤੇ ਜੁਰਮਾਨਾ ਵੀ ਲਗਾਇਆ।
ਦੱਸ ਦੇਈਏ ਕਿ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਇਨ੍ਹੀਂ ਦਿਨੀਂ ਇਕ ਮਹੀਨੇ ਲਈ ਪੈਰੋਲ ‘ਤੇ ਬਾਹਰ ਆਇਆ ਹੈ। ਉਹ ਉੱਤਰ ਪ੍ਰਦੇਸ਼ ਦੇ ਬਾਗਪਤ ਆਸ਼ਰਮ ਵਿੱਚ ਰਹਿ ਰਿਹਾ ਹੈ ਪਰ ਰਾਮ ਰਹੀਮ ਅਸਲੀ ਹੈ ਜਾਂ ਨਕਲੀ ਇਸ ਨੂੰ ਲੈ ਕੇ ਬਹਿਸ ਚੱਲ ਰਹੀ ਹੈ। ਡੇਰਾ ਸਮਰਥਕਾਂ ਵੱਲੋਂ ਇਸ ਸਬੰਧੀ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਵੀ ਦਾਇਰ ਕੀਤੀ ਗਈ ਸੀ। ਇਸ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਰਾਮ ਰਹੀਮ ਪਹਿਲਾਂ ਵਰਗਾ ਨਹੀਂ ਹੈ। ਉਸ ਦਾ ਸਰੀਰ ਬਹੁਤ ਬਦਲ ਗਿਆ ਹੈ ਅਤੇ ਉਹ ਆਪਣੇ ਪੁਰਾਣੇ ਦੋਸਤਾਂ ਨੂੰ ਵੀ ਪਛਾਣਨ ਤੋਂ ਅਸਮਰੱਥ ਹੈ। ਉਸ ਦਾ ਕੱਦ ਵੀ ਵਧ ਗਿਆ। ਇਸ ਦੇ ਨਾਲ ਹੀ ਅਦਾਲਤ ਨੇ ਪਟੀਸ਼ਨਕਰਤਾ ਨੂੰ ਫਟਕਾਰ ਲਗਾਈ ਅਤੇ ਇਸ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਗਿਆ ਹੈ।