ਮੋਹਾਲੀ ਬਲਾਸਟ ਨੂੰ ਲੈ ਕੇ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਹੀ ਇਹ ਵੱਡੀ ਗੱਲ

0
103
bajwa

ਚੰਡੀਗੜ੍ਹ 11 ਮਈ 2022 : ਪੰਜਾਬ ਪੁਲਿਸ ਦੇ ਇੰਟੈਲੀਜੈਂਸ ਹੈੱਡਕੁਆਰਟਰ ‘ਤੇ ਹੋਏ ਹਮਲੇ ਮਗਰੋਂ ਸਿਆਸਤ ਵੀ ਭਖ ਗਈ ਹੈ। ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਤੁਰੰਤ ਸਰਬ ਪਾਰਟੀ ਮੀਟਿੰਗ ਸੱਦਣੀ ਚਾਹੀਦੀ ਹੈ।

ਬਾਜਵਾ ਨੇ ਕਿਹਾ ਕਿ ਇਸ ;ਚ ਸਾਨੂੰ ਦੱਸਣਾ ਚਾਹੀਦਾ ਹੈ ਕਿ ਪੰਜਾਬ ਵਿੱਚ ਸ਼ਾਂਤੀ ਅਤੇ ਸੁਰੱਖਿਆ ਦੀ ਸਥਿਤੀ ਨੂੰ ਬਣਾਈ ਰੱਖਣ ਲਈ ਪੰਜਾਬ ਸਰਕਾਰ ਕੀ ਕਦਮ ਚੁੱਕ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਚਿੰਤਾਜਨਕ ਹੈ।

ਉਨ੍ਹਾਂ ਕਿਹਾ ਕਿ ਸਖ਼ਤ ਮਿਹਨਤ ਨਾਲ ਪੰਜਾਬ ‘ਚ ਆਈ ਸ਼ਾਂਤੀ ਨੂੰ ਭੰਗ ਕਰਨ ਦੀਆਂ ਕੋਸ਼ਿਸ਼ਾਂ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਹਮਲਾਵਰਾਂ ਦੀ ਗ੍ਰਿਫ਼ਤਾਰੀ ਵਿੱਚ ਦੇਰ ਕਾਰਨ ਹੁਣ ਵਿਰੋਧੀਆਂ ਨੂੰ ਮਾਨ ਸਰਕਾਰ ਨੂੰ ਨਿਸ਼ਾਨਾ ਬਣਾਉਣ ਦਾ ਮੌਕਾ ਮਿਲ ਰਿਹਾ ਹੈ।

ਉਥੇ ਹੀ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮੈਂ ਪਹਿਲਾਂ ਹੀ ਚੇਤਾਵਨੀ ਦਿੰਦਾ ਰਿਹਾ ਹਾਂ ਕਿ ਸਰਹੱਦ ਪਾਰ ਬੈਠੇ ਭਾਰਤ ਵਿਰੋਧੀ ਪੰਜਾਬ ਵਿੱਚ ਗੜਬੜ ਪੈਦਾ ਕਰ ਸਕਦੇ ਹਨ। ਉਹ ਡਰੋਨ ਰਾਹੀਂ ਲਗਾਤਾਰ ਨਸ਼ੀਲੇ ਪਦਾਰਥ ਅਤੇ ਹਥਿਆਰ ਭੇਜ ਰਹੇ ਹਨ। ਮੈਨੂੰ ਕੁਰਸੀ ਤੋਂ ਹਟਾਏ ਜਾਣ ਤੋਂ ਬਾਅਦ ਚੰਨੀ ਸਰਕਾਰ ਨੇ ਵੀ ਇਸ ਨੂੰ ਗੰਭੀਰਤਾ ਨਾਲ ਨਹੀਂ ਲਿਆ। ਕੈਪਟਨ ਨੇ ਨਵੇਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਸ ਨੂੰ ਗੰਭੀਰਤਾ ਨਾਲ ਲੈ ਕੇ ਕਦਮ ਚੁੱਕਣ ਲਈ ਕਿਹਾ ਹੈ।