ਮੂਸੇਵਾਲਾ ਦੇ ਕਾਤਲ ਮਾਮਲੇ ‘ਚ ਸ਼ਾਰਪ ਸ਼ੂਟਰ ਜਗਰੂਪ ਰੂਪਾ ਤੇ ਮਨਪ੍ਰੀਤ ਮੰਨੂ ਨੂੰ ਪੁਲਿਸ ਨੇ ਕੀਤਾ ਢੇਰ

0
194
shooters Jagrup Rupa

ਅੰਮ੍ਰਿਤਸਰ 20 ਜੁਲਾਈ 2022 : ਪੰਜਾਬ ਪੁਲਿਸ ਨੇ ਅੰਮ੍ਰਿਤਸਰ ਵਿੱਚ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ‘ਚ ਸ਼ਾਮਲ ਤਿੰਨ ਸ਼ਾਰਪ ਸ਼ੂਟਰਾਂ ਨੂੰ ਘੇਰ ਲਿਆ ਹੈ। ਅਟਾਰੀ ਸਰਹੱਦ ਤੋਂ 10 ਕਿਲੋਮੀਟਰ ਦੂਰ ਭਕਨਾ ਪਿੰਡ ਵਿੱਚ 3 ਘੰਟੇ ਤੱਕ ਮੁਕਾਬਲਾ ਚੱਲ ਰਿਹਾ ਹੈ।

ਇਸ ਦੇ ਨਾਲ ਹੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਪੁਲਿਸ ਵੱਲੋਂ ਮੁਕਾਬਲੇ ਵਿੱਚ ਦੋ ਸ਼ਾਰਪ ਸ਼ੂਟਰ ਜਗਰੂਪ ਰੂਪਾ ਅਤੇ ਮਨਪ੍ਰੀਤ ਮੰਨੂ ਨੂੰ ਮਾਰ ਦਿੱਤਾ ਗਿਆ ਹੈ, ਜਦਕਿ ਇੱਕ ਅਜੇ ਵੀ ਲਗਾਤਾਰ ਗੋਲੀਬਾਰੀ ਕਰ ਰਿਹਾ ਹੈ। ਇਸ ਮੁਕਾਬਲੇ ‘ਚ ਤਿੰਨ ਪੁਲਿਸ ਮੁਲਾਜ਼ਮ ਵੀ ਜ਼ਖਮੀ ਹੋਏ ਹਨ ਅਤੇ ਦੋ ਸਥਾਨਕ ਲੋਕਾਂ ਨੂੰ ਵੀ ਗੋਲੀ ਲੱਗਣ ਦੀ ਸੂਚਨਾ ਮਿਲੀ ਹੈ।