ਮੂਸੇਵਾਲਾ ਦੇ ਮੈਨੇਜਰ ਸ਼ਗਨਪ੍ਰੀਤ ਦੀ ਅਗਾਊਂ ਜ਼ਮਾਨਤ ‘ਤੇ ਹਾਈਕੋਰਟ ‘ਚ ਅੱਜ ਹੋਵੇਗੀ ਸੁਣਵਾਈ

0
88
sidhu Musewala

ਚੰਡੀਗੜ੍ਹ 7 ਜੁਲਾਈ 2022 : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮੈਨੇਜਰ ਸ਼ਗਨਪ੍ਰੀਤ ਦੀ ਅਗਾਊਂ ਜ਼ਮਾਨਤ ‘ਤੇ ਵੀਰਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਸੁਣਵਾਈ ਹੋਵੇਗੀ । ਸ਼ਗਨਪ੍ਰੀਤ ਨੇ ਮੋਹਾਲੀ ਦੇ ਵਿੱਕੀ ਮਿੱਡੂਖੇੜਾ ਕਤਲ ਕੇਸ ਵਿੱਚ ਰਾਹਤ ਦੀ ਮੰਗ ਕੀਤੀ ਹੈ । ਉੱਥੇ ਹੀ ਦੂਜੇ ਪਾਸੇ ਪੁਲਿਸ ਵੱਲੋਂ ਇਸ ਦਾ ਵਿਰੋਧ ਕੀਤਾ ਗਿਆ ਹੈ। ਪੁਲਿਸ ਦਾ ਦਾਅਵਾ ਹੈ ਕਿ ਸ਼ਗਨਪ੍ਰੀਤ ਮਿੱਡੂਖੇੜਾ ਦੇ ਕਤਲ ਦਾ ਮਾਸਟਰਮਾਈਂਡ ਹੈ। ਇਸ ਲਈ ਉਸ ਦੀ ਪਟੀਸ਼ਨ ਖਾਰਜ ਕੀਤੀ ਜਾਣੀ ਚਾਹੀਦੀ ਹੈ।

ਦੱਸ ਦੇਈਏ ਕਿ ਸ਼ਗਨਪ੍ਰੀਤ ਇਸ ਸਮੇਂ ਆਸਟ੍ਰੇਲੀਆ ਵਿੱਚ ਹੈ। ਉਸ ਨੇ ਹਾਈ ਕੋਰਟ ਵਿੱਚ ਪਟੀਸ਼ਨ ਰਾਹੀਂ ਦਾਅਵਾ ਕੀਤਾ ਕਿ ਪਹਿਲਾਂ ਉਸ ਦਾ ਨਾਂ ਇਸ ਕਤਲ ਕੇਸ ਵਿੱਚ ਨਹੀਂ ਸੀ। ਪੁਲਿਸ ਨੇ ਬਾਅਦ ਵਿੱਚ ਉਸਨੂੰ ਨਾਮਜ਼ਦ ਕੀਤਾ ਹੈ । ਉਸ ਦਾ ਇਸ ਕਤਲ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਉਸ ਨੇ ਮੰਗ ਕੀਤੀ ਕਿ ਉਸ ਨੂੰ ਅਗਾਊਂ ਜ਼ਮਾਨਤ ਦਿੱਤੀ ਜਾਵੇ। ਆਸਟ੍ਰੇਲੀਆ ਤੋਂ ਵਾਪਸ ਆਉਣ ‘ਤੇ ਉਸ ਨੂੰ ਲਾਰੈਂਸ ਅਤੇ ਗੋਲਡੀ ਬਰਾੜ ਗੈਂਗ ਤੋਂ ਸਿਕਓਰਿਟੀ ਦਿੱਤੀ ਜਾਵੇ।