ਸਿੱਧੂ ਦੀਆਂ ਵਧੀਆਂ ਮੁਸ਼ਕਲਾਂ, ਹਾਈਕਮਾਂਡ ਜਲਦ ਲੈ ਸਕਦੀ ਹੈ ਵੱਡਾ ਫੈਸਲਾ

0
100
sidhu

ਚੰਡੀਗੜ੍ਹ 3 ਮਈ 2022 : ਨਵਜੋਤ ਸਿੰਘ ਸਿੱਧੂ ਲਈ ਲੱਗਦਾ ਹੈ ਕਾਂਗਰਸ ‘ਚ ਉਲਟੀ ਗਿਣਤੀ ਸ਼ੁਰੂ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਸਿੱਧੂ ਦੇ ਖ਼ਿਲਾਫ਼ ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਚੌਧਰੀ ਨੇ ਜੋ ਹਾਈਕਮਾਂਡ ਨੂੰ ਪੱਤਰ ਲਿਖਿਆ ਸੀ, ਉਸ ‘ਚ ਸਿੱਧੂ ਦੀਆਂ ਪਾਰਟੀ ਵਿਰੋਧੀ ਗਤੀਵਿਧੀਆਂ ਨੂੰ ਲੈ ਕੇ ਕਾਰਵਾਈ ਦੀ ਮੰਗ ਕੀਤੀ ਸੀ, ਜਿਸ ਨੂੰ ਲੈ ਕੇ ਸੋਨੀਆ ਗਾਂਧੀ ਨੇ ਐਕਸ਼ਨ ਲੈਣ ਦਾ ਮਨ ਬਣਾ ਲਿਆ ਹੈ।

ਦੱਸਿਆ ਜਾ ਰਿਹਾ ਹੈ ਕਿ ਸੋਨੀਆ ਗਾਂਧੀ ਨੇ ਇਸ ਸਬੰਧੀ ਵੇਣੂਗੋਪਾਲ ਨੂੰ ਜ਼ਿੰਮੇਵਾਰੀ ਸੌਂਪੀ ਹੈ। ਜਦੋਂ ਨਵੇਂ ਪ੍ਰਧਾਨ ਵਜੋਂ ਨਿਯੁਕਤ ਕੀਤੇ ਗਏ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅਹੁਦਾ ਸੰਭਾਲਿਆ ਤਾਂ ਸਿੱਧੂ ਸਮਾਗਮ ‘ਚ ਸ਼ਾਮਲ ਹੋਣ ਦੀ ਬਜਾਏ ਪਹਿਲਾਂ ਹੀ ਚੱਲਦੇ ਬਣੇ ਸਨ। ਦੱਸਦਈਏ ਕਿ ਸੋਨੀਆ ਨੂੰ ਲਿਖੇ ਪੱਤਰ ‘ਚ ਚੌਧਰੀ ਨੇ ਕਿਹਾ ਹੈ, ”ਨਵੰਬਰ ਤੋਂ ਪੰਜਾਬ ‘ਚ ਪਾਰਟੀ ਦੇ ਇੰਚਾਰਜ ਹੋਣ ਤੋਂ ਬਾਅਦ ਹੁਣ ਤੱਕ ਮੇਰਾ ਮੁਲਾਂਕਣ ਇਹ ਹੈ ਕਿ ਸਿੱਧੂ ਕਾਂਗਰਸ ਸਰਕਾਰ ਦੇ ਕੰਮਕਾਜ ਦੀ ਲਗਾਤਾਰ ਆਲੋਚਨਾ ਕਰਦੇ ਆ ਰਹੇ ਹਨ।