Home ਦੋਆਬਾ ਬੇਅਦਬੀ ਤੇ ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਨੂੰ ਲੈ ਕੇ ਸਿੱਖ ਜੱਥੇਬੰਦੀਆਂ...
ਚੰਡੀਗੜ੍ਹ 7 ਅਪ੍ਰੈਲ 2022 : ਬਹਿਬਲ ਕਲਾਂ ਗੋਲੀਕਾਂਡ ਦੇ ਵਿਰੋਧ ਵਿੱਚ ਦੇਰ ਰਾਤ ਬਠਿੰਡਾ-ਅੰਮ੍ਰਿਤਸਰ ਨੈਸ਼ਨਲ ਹਾਈਵੇਅ ਤੋਂ ਮੋਰਚਾ ਹਟਾ ਲਿਆ ਗਿਆ ਹੈ। ਇਨਸਾਫ਼ ਨਾ ਮਿਲਣ ਕਾਰਨ ਪੀੜਤਾਂ ਨੇ ਕੌਮੀ ਮਾਰਗ ’ਤੇ ਜਾਮ ਲਾ ਦਿੱਤਾ ਸੀ। ਜਿਸ ਤੋਂ ਬਾਅਦ ਆਵਾਜਾਈ ਵਿੱਚ ਭਾਰੀ ਦਿੱਕਤ ਆਈ।
ਜਾਮ ਦਾ ਮਾਮਲਾ ਜਦੋਂ ਮੁੱਖ ਮੰਤਰੀ ਭਗਵੰਤ ਮਾਨ ਤੱਕ ਪਹੁੰਚਿਆ ਤਾਂ ਉਨ੍ਹਾਂ ਨੇ ਇਸ ਮਾਮਲੇ ਵਿੱਚ ਸ਼ਾਮਲ ਸਰਕਾਰੀ ਵਕੀਲਾਂ ਦੀ ਟੀਮ ਨੂੰ ਉੱਥੇ ਭੇਜਿਆ। ਜਿਨ੍ਹਾਂ ਨੇ ਸਰਕਾਰ ਵੱਲੋਂ ਭਰੋਸਾ ਦਿੱਤਾ ਕਿ ਮਾਮਲੇ ਦੀ ਜਾਂਚ 3 ਦਿਨਾਂ ਵਿੱਚ ਮੁਕੰਮਲ ਕਰ ਲਈ ਜਾਵੇਗੀ।
ਵਕੀਲਾਂ ਨੇ ਕਿਹਾ ਕਿ ਉਹ ਐਸਆਈਟੀ ਦੀ ਜਾਂਚ ਬਾਰੇ ਅਪਡੇਟ ਲੈਣਗੇ। ਸੀਐਮ ਮਾਨ ਨੇ ਕਿਹਾ ਹੈ ਕਿ ਬੇਅਦਬੀ ਅਤੇ ਗੋਲੀਬਾਰੀ ਦੇ ਮਾਮਲਿਆਂ ਵਿੱਚ ‘ਆਪ’ ਸਰਕਾਰ ਹਰ ਕੀਮਤ ‘ਤੇ ਇਨਸਾਫ਼ ਕਰੇਗੀ। ਜਿਸ ਤੋਂ ਬਾਅਦ ਪੀੜਤਾਂ ਵੱਲੋਂ ਹਾਈਵੇਅ ਤੋਂ ਧਰਨਾ ਹਟਾ ਕੇ ਪੁਰਾਣੀ ਜਗ੍ਹਾ ‘ਤੇ ਲਿਜਾਇਆ ਗਿਆ।