ਬਲਾਤਕਾਰ ਮਾਮਲੇ ‘ਚ ਫਸੇ ਸਿਮਰਜੀਤ ਬੈਂਸ ਨੂੰ ਅਦਾਲਤ ਕੀਤਾ ਗਿਆ ਪੇਸ਼, 14 ਦਿਨਾਂ ਲਈ ਭੇਜਿਆ ਗਿਆ ਜੇਲ੍ਹ

0
87
Simarjit Bains

ਲੁਧਿਆਣਾ 18 ਜੁਲਾਈ 2022 : ਬਲਾਤਕਾਰ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਅਤੇ ਆਤਮਾ ਨਗਰ ਇਲਾਕੇ ਦੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦਾ ਪੁਲੀਸ ਰਿਮਾਂਡ ਅੱਜ ਖ਼ਤਮ ਹੋ ਗਿਆ ਹੈ।

ਬਲਾਤਕਾਰ ਮਾਮਲੇ ਵਿੱਚ ਸਿਮਰਜੀਤ ਬੈਂਸ ਨੂੰ ਅੱਜ ਚੌਥੀ ਵਾਰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਪਰ ਇਸ ਵਾਰ ਅਦਾਲਤ ਨੇ ਉਸਦਾ ਪੁਲਿਸ ਰਿਮਾਂਡ ਨਹੀਂ ਦਿੱਤਾ। ਇਸ ਵਾਰ ਅਦਾਲਤ ਵਿੱਚ ਸੁਣਵਾਈ ਦੌਰਾਨ ਲੰਬੀ ਬਹਿਸ ਤੋਂ ਬਾਅਦ ਉਸ ਨੂੰ 14 ਦਿਨਾਂ ਲਈ ਜੇਲ੍ਹ ਭੇਜ ਦਿੱਤਾ ਗਿਆ।