ਲੁਧਿਆਣਾ 11 ਜੁਲਾਈ 2022 : ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿੱਥੋਂ ਉਸ ਨੂੰ ਤਿੰਨ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਗਿਆ। ਇਸ ਦੌਰਾਨ ਜਦੋਂ ਪੁਲੀਸ ਬੈਂਸ ਨਾਲ ਜਾ ਰਹੀ ਸੀ ਤਾਂ ਉਨ੍ਹਾਂ ਇਸ ਨੂੰ ਸਿਆਸੀ ਬਦਲਾਖੋਰੀ ਦੱਸਦਿਆਂ ਕਿਹਾ ਕਿ ਜਲਦੀ ਹੀ ਇਸ ਸਾਜ਼ਿਸ਼ ਦਾ ਪਰਦਾਫਾਸ਼ ਕੀਤਾ ਜਾਵੇਗਾ। ਬੈਂਸ ਨੇ ਇਹ ਵੀ ਕਿਹਾ ਕਿ ਜਿਸ ਕੇਸ ਵਿੱਚ ਉਨ੍ਹਾਂ ਨੂੰ ਫਸਾਇਆ ਜਾ ਰਿਹਾ ਹੈ, ਉਹ ਸਿਰਫ਼ ਕਾਗਜ਼ੀ ਬਲਾਤਕਾਰ ਦਾ ਮਾਮਲਾ ਹੈ ਅਤੇ ਇਸ ਪਿੱਛੇ ਇੱਕ ਤਾਕਤਵਰ ਸਿਆਸੀ ਪਰਿਵਾਰ ਦਾ ਹੱਥ ਹੈ।