ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਲਈ ਸੁਖਦੇਵ ਸਿੰਘ ਢੀਂਡਸਾ ਨੇ ਮੰਗਿਆ ਸਮਾਂ, ਚੰਡੀਗੜ੍ਹ ਤੇ ਹੋਰ ਮੁੱਦਿਆਂ ‘ਤੇ ਕਰਨਗੇ ਗੱਲਬਾਤ

0
90

ਚੰਡੀਗੜ੍ਹ 2 ਅਪ੍ਰੈਲ 2022 : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਨੇ ਚੰਡੀਗੜ੍ਹ ਸਮੇਤ ਸੂਬੇ ਦੇ ਬੁਨਿਆਦੀ ਮਸਲਿਆਂ ਦੇ ਹੱਲ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੀਟਿੰਗ ਲਈ ਸਮਾਂ ਮੰਗਿਆ ਹੈ। ਸੁਖਦੇਵ ਸਿੰਘ ਢੀਂਡਸਾ ਇਨ੍ਹਾਂ ਮੁੱਦਿਆਂ ਦੇ ਹੱਲ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣ ਲਈ ਦਿੱਲੀ ‘ਚ ਹਨ।

ਇਸ ਦੌਰਾਨ ਢੀਂਡਸਾ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਕੇਂਦਰੀ ਗ੍ਰਹਿ ਮੰਤਰੀ ਨਾਲ ਉਨ੍ਹਾਂ ਦੀ ਮੁਲਾਕਾਤ ਕਾਫੀ ਸਕਾਰਾਤਮਕ ਰਹੇਗੀ ਅਤੇ ਉਹ ਪੰਜਾਬ ਨਾਲ ਸਬੰਧਤ ਹੋਰ ਮੁੱਦਿਆਂ ‘ਤੇ ਵੀ ਚਰਚਾ ਕਰਨਗੇ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਪੰਜਾਬ ਦਾ ਹਿੱਸਾ ਹੈ ਅਤੇ ਇਹ ਪੰਜਾਬ ਨੂੰ ਹੀ ਦਿੱਤਾ ਜਾਣਾ ਚਾਹੀਦਾ ਹੈ।

ਉਨ੍ਹਾਂ ਅੱਗੇ ਕਿਹਾ ਕਿ ਆਜ਼ਾਦੀ ਤੋਂ ਬਾਅਦ ਦੇਸ਼ ਦੇ ਹਰ ਸੂਬੇ ਨੂੰ ਰਾਜਧਾਨੀ ਤਾਂ ਮਿਲੀ ਪਰ ਪੰਜਾਬ ਨੂੰ ਉਸ ਦੀ ਰਾਜਧਾਨੀ ਨਹੀਂ ਦਿੱਤੀ ਗਈ। ਇਸ ਲਈ ਕੇਂਦਰ ਸਰਕਾਰ ਚੰਡੀਗੜ੍ਹ ਪੰਜਾਬ ਨੂੰ ਦੇਵੇ। ਮਾਮਲੇ ਦੀ ਗੰਭੀਰਤਾ ਨੂੰ ਸਮਝਦੇ ਹੋਏ ਢੀਂਡਸਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣ ਲਈ ਦਿੱਲੀ ਵਿੱਚ ਮੌਜੂਦ ਹਨ। ਉਨ੍ਹਾਂ ਕਿਹਾ ਕਿ ਉਹ ਹਮੇਸ਼ਾ ਸੂਬੇ ਦੇ ਹੱਕਾਂ ਦੇ ਹਿੱਤ ਵਿੱਚ ਰਹੇ ਹਨ ਅਤੇ ਦੇਸ਼ ਦੇ ਸੰਘੀ ਢਾਂਚੇ ਨੂੰ ਕਮਜ਼ੋਰ ਕਰਨ ਵਾਲੇ ਹਰ ਫੈਸਲੇ ਦਾ ਵਿਰੋਧ ਕਰਦੇ ਰਹੇ ਹਨ।