ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਮਿਲਣ ਪਹੁੰਚੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ

0
94
Sidhu Moosewala

ਮਾਨਸਾ 19 ਜੁਲਾਈ 2022 : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਨੂੰ ਡੇਢ ਮਹੀਨੇ ਤੋਂ ਵੱਧ ਸਮਾਂ ਹੋ ਗਿਆ ਹੈ। ਮੂਸੇਵਾਲਾ ਦੇ ਪ੍ਰਸ਼ੰਸਕ ਅਤੇ ਪਰਿਵਾਰ ਅਜੇ ਵੀ ਉਨ੍ਹਾਂ ਦੀ ਮੌਤ ਦੇ ਸੋਗ ਵਿੱਚ ਡੁੱਬਿਆ ਹੋਇਆ ਹੈ। ਗਾਇਕ ਦੇ ਪਿਤਾ ਵੀ ਅਕਸਰ ਮੀਡੀਆ ਦੇ ਸਾਹਮਣੇ ਆਉਂਦੇ ਰਹਿੰਦੇ ਹਨ। ਹਾਲ ਹੀ ‘ਚ ਸਾਬਕਾ ਉਪ ਮੁੱਖ ਮੰਤਰੀ ਅਤੇ ਪੰਜਾਬ ਦੇ ਵਿਧਾਇਕ ਸੁਖਜਿੰਦਰ ਰੰਧਾਵਾ ਮੂਸੇਵਾਲਾ ਦੇ ਪਿਤਾ ਨੂੰ ਮਿਲਣ ਪਹੁੰਚੇ। ਜਿੱਥੇ ਉਨ੍ਹਾਂ ਨਾਲ ਦੁੱਖ ਸਾਂਝਾ ਕਰਕੇ ਉਨ੍ਹਾਂ ਦਾ ਹੌਸਲਾ ਵਧਾਇਆ।

ਦੱਸ ਦਈਏ ਕਿ ਸਿੱਧੂ ਮੂਸੇਵਾਲਾ ਕਤਲ ਕੇਸ ਦੀ ਪੁਲਿਸ ਲਗਾਤਾਰ ਜਾਂਚ ਕਰ ਰਹੀ ਹੈ। ਗੈਂਗਸਟਰਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਸੀਸੀਟੀਵੀ ਫੁਟੇਜ ਨੂੰ ਸਕੈਨ ਕੀਤਾ ਜਾ ਰਿਹਾ ਹੈ। ਹਾਲਾਂਕਿ ਇਹ ਮਾਮਲਾ ਅਜੇ ਸੁਲਝਿਆ ਨਹੀਂ ਹੈ।