ਸੁਖਪਾਲ ਖਹਿਰਾ ਨੂੰ ਆਲ ਇੰਡੀਆ ਕਿਸਾਨ ਕਾਂਗਰਸ ਦੇ ਚੇਅਰਮੈਨ ਕੀਤਾ ਨਿਯੁਕਤ

0
93
Sukhpal Khaira

ਚੰਡੀਗੜ੍ਹ 15 ਜੁਲਾਈ 2022 : ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਆਲ ਇੰਡੀਆ ਕਿਸਾਨ ਕਾਂਗਰਸ ਦੇ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਸ ਸਬੰਧੀ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਕੇ.ਸੀ. ਵੇਨੂਗੋਪਾਲ ਨੇ ਪ੍ਰੈੱਸ ਬਿਆਨ ਰਾਹੀਂ ਜਾਣਕਾਰੀ ਦਿੱਤੀ ਹੈ।

ਜਾਰੀ ਪ੍ਰੈਸ ਨੋਟ ਅਨੁਸਾਰ ਪਾਰਟੀ ਦੇ ਕੌਮੀ ਪ੍ਰਧਾਨ ਵਲੋਂ ਸੀਨੀਅਰ ਕਾਂਗਰਸੀ ਆਗੂ ਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਆਲ ਇੰਡੀਆ ਕਿਸਾਨ ਕਾਂਗਰਸ ਦੇ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।