Home ਦੋਆਬਾ ਜਾਖੜ ਨੂੰ ਦਲਿਤ ਭਾਈਚਾਰੇ ਤੋਂ ਮੰਗਣੀ ਚਾਹੀਦੀ ਮੁਆਫੀ : ਰਾਜਕੁਮਾਰ ਵੇਰਕਾ
ਚੰਡੀਗੜ੍ਹ 6 ਅਪ੍ਰੈਲ 2022 : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਦੇ ਦਲਿਤਾਂ ‘ਤੇ ਦਿੱਤੇ ਬਿਆਨ ਤੋਂ ਬਾਅਦ ਪਾਰਟੀ ਅੰਦਰ ਕਲੇਸ਼ ਸ਼ੁਰੂ ਹੋ ਗਿਆ ਹੈ। ਕਾਂਗਰਸ ਸਰਕਾਰ ਵਿੱਚ ਸਾਬਕਾ ਮੰਤਰੀ ਅਤੇ ਦਲਿਤ ਆਗੂ ਰਾਜਕੁਮਾਰ ਵੇਰਕਾ ਨੇ ਜਾਖੜ ਨੂੰ ਬਾਬਾ ਅੰਬੇਡਕਰ ਸਾਹਿਬ ਦੀ ਕੌਮ ਤੋਂ ਮੁਆਫੀ ਮੰਗਣ ਲਈ ਕਿਹਾ ਹੈ। ਇੰਨਾ ਹੀ ਨਹੀਂ ਉਨ੍ਹਾਂ ਹਾਈਕਮਾਂਡ ਤੋਂ ਸੁਨੀਲ ਜਾਖੜ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ।
ਜ਼ਿਕਰਯੋਗ ਹੈ ਕਿ ਸੁਨੀਲ ਜਾਖੜ ਨੇ ਦਲਿਤਾਂ ਖਿਲਾਫ ਅਪਸ਼ਬਦ ਬੋਲੇ ਸਨ ਅਤੇ ਉਨ੍ਹਾਂ ਨੂੰ ਹੇਠਾਂ ਤੋਂ ਚੁੱਕ ਕੇ ਸਿਰ ‘ਤੇ ਨਾ ਬਿਠਾਉਣ ਦੀ ਗੱਲ ਕਹੀ ਸੀ। ਉਦੋਂ ਤੋਂ ਹੀ ਕਾਂਗਰਸ ਵਿੱਚ ਤਰੇੜ ਮੱਚ ਗਈ ਹੈ। ਜਾਖੜ ਦੇ ਇਸ ਬਿਆਨ ‘ਤੇ ਸਾਬਕਾ ਮੰਤਰੀ ਰਾਜ ਕੁਮਾਰ ਵੇਰਕਾ ਦਾ ਗੁੱਸਾ ਭੜਕ ਗਿਆ ਹੈ। ਸਾਬਕਾ ਮੰਤਰੀ ਵੇਰਕਾ ਨੇ ਉਨ੍ਹਾਂ ਦੇ ਇਸ ਬਿਆਨ ਨੂੰ ਛੋਟੀ ਮਾਨਸਿਕਤਾ ਦੱਸਿਆ ਹੈ। ਵੇਰਕਾ ਨੇ ਕਿਹਾ ਕਿ ਜਾਖੜ ਦੀ ਇਨਸਾਨੀਅਤ ਮਰ ਚੁੱਕੀ ਹੈ। ਜਾਖੜ ਖੁਦ ਮੁੱਖ ਮੰਤਰੀ ਨਹੀਂ ਬਣ ਸਕੇ, ਜਿਸ ਕਾਰਨ ਉਹ ਆਪਣਾ ਮਾਨਸਿਕ ਸੰਤੁਲਨ ਗੁਆ ਚੁੱਕੇ ਹਨ।
ਜਾਖੜ ਖਿਲਾਫ ਦਲਿਤ ਭਾਈਚਾਰਾ ਛੇੜੇਗਾ ਜਹਾਦ
ਰਾਜਕੁਮਾਰ ਵੇਰਕਾ ਨੇ ਕਿਹਾ ਕਿ ਜਾਖੜ ਨੂੰ ਜਲਦ ਹੀ ਦਲਿਤ ਭਾਈਚਾਰੇ ਅਤੇ ਬਾਬਾ ਭੀਮ ਰਾਓ ਅੰਬੇਡਕਰ ਦੀ ਕੌਮ ਤੋਂ ਮੁਆਫੀ ਮੰਗਣੀ ਪਵੇਗੀ। ਨਹੀਂ ਤਾਂ ਦਲਿਤ ਭਾਈਚਾਰਾ ਕਾਂਗਰਸ ਹਾਈਕਮਾਂਡ ਨੂੰ ਜਾਖੜ ਨੂੰ ਪਾਰਟੀ ਵਿੱਚੋਂ ਬਾਹਰ ਕਰਨ ਲਈ ਮਜਬੂਰ ਕਰ ਦੇਵੇਗਾ। ਜੇਕਰ ਜਾਖੜ ਖੁਦ ਮੁਆਫੀ ਨਹੀਂ ਮੰਗਦੇ ਅਤੇ ਹਾਈਕਮਾਂਡ ਨੇ ਵੀ ਕੋਈ ਕਾਰਵਾਈ ਨਹੀਂ ਕੀਤੀ ਤਾਂ ਦਲਿਤ ਭਾਈਚਾਰਾ ਜਲਦ ਹੀ ਮੀਟਿੰਗ ਕਰਕੇ ਜਾਖੜ ਖਿਲਾਫ ਜਹਾਦ ਛੇੜੇਗਾ।